Wednesday, September 30, 2026

ਬੀ.ਐਸ.ਸੀ (ਸੀ.ਐਸ.ਐਮ) ਛੇਵਾਂ ਸਮੈਸਟਰ ਦੇ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ (ਕੰਪਿਊਟਰ PPN2207201704ਸਾਇੰਸ, ਸਟੇਟਿਸਟਿਕਸ ਐਂਡ ਮੇਥੈਮੇਟਿਕਸ) ਛੇਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਕੰਪਿਊਟਰ ਸਾਇੰਸ, ਸਟੇਟਿਸਟਿਕਸ ਐਂਡ ਮੈਥੇਮੇਟਿਕਸ) ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਵਿਦਿਆਰਥਣ ਦਿਵਿਆ ਨੇ 85% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ । ਚੈਰੀ ਗੋਇਲ ਅਤੇ ਪਰਮਿੰਦਰ ਸਿੰਘ ਨੇ 83% ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ ਜਦੋ ਕਿ ਹਰਜੀਤ ਕੌਰ 82.6% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੇ ਸਥਾਨ ’ਤੇ ਰਹੀ। ਇਹਨਾਂ ਤੋਂ ਇਲਾਵਾ ਅਰਸ਼ਦੀਪ ਕੌਰ ਨੇ 82.2%, ਅਮਿ੍ਰਤਪਾਲ ਕੌਰ ਨੇ 80.2% ਅਤੇ ਜਸਮੀਤ ਕੌਰ ਨੇ 80% ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਇਸ ਨਤੀਜੇ  7 ਵਿਦਿਆਰਥੀਆਂ ਨੇ 80% ਤੋਂ ਵੱਧ, 22 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 36 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਿਆ ਤੇ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply