ਅੰਮ੍ਰਿਤਸਰ, 17 ਫਰਵਰੀ (ਨਰਿੰਦਰ ਪਾਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਤੇ ਸ੍ਰੀ ਗੁਰੁ ਹਰਿਗੋਬਿੰਦ ਢਾਡੀ ਸਭਾ ਦੇ ਪ੍ਰਧਾਨ ਸ. ਬਲਦੇਵ ਸਿੰਘ ਐਮ.ਏ. ਵਲੋਂ ਸ੍ਰੀ ਗੁਰੁ ਰਾਮਦਾਸ ਲੰਗਰ ਦੇ ਵਿਸਥਾਰ ਦੀ ਇਮਾਰਤ ਦੀ ਉਸਾਰੀ ਨੂੰ ਲੈ ਕੇ ਉਠਾਏ ਗਏ ਇਤਰਾਜਾਂ ਨੂੰ ਉਸ ਵੇਲੇ ਵਿਰਾਮ ਲੱਗ ਗਿਆ ਜਦ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਯਕੀਨ ਦਿਵਾਇਆ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਨਵੀਂ ਉਸਾਰੀ ਜਾ ਰਹੀ ਇਮਾਰਤ ਸਮੇਂ ਐਸ.ਐਸ. ਕਨਸਟਰਕਸ਼ਨ ਕੰਪਨੀ ਦੇ ਆਦਮੀਆਂ ਨੂੰ ਕੰਮ ਕਰਦੇ ਸਮੇਂ ਮਰਿਆਦਾ ਦਾ ਖਿਆਲ ਰੱਖਣ ਦੀ ਹਦਾਇਤ ਕਰ ਦਿੱਤੀ ਗਈ ਹੈ । ਇਸ ਉਪਰੰਤ ਸ੍ਰ. ਐਮ.ਏ. ਵਲੋਂ ਅੱਜ ਤੋਂ ਮਰਨ ਵਰਤ ਰੱਖਣ ਦਾ ਫੈਸਲਾ ਰੱਦ ਕਰ ਦਿੱਤਾ ਗਿਆ ।
ਸ. ਬਲਦੇਵ ਸਿੰਘ ਐਮ.ਏ. ਨੇ ਕਿਹਾ ਹੈ ਕਿ ਲੰਗਰ ਇਮਾਰਤ ਦੀ ਉਸਾਰੀ ਕਰਵਾ ਰਹੀ ਕਨਸਟਰਕਸ਼ਨ ਕੰਪਨੀ ਨੂੰ ਪ੍ਰਧਾਨ ਸਾਹਿਬ ਨੇ ਸਪੱਸ਼ਟ ਹਦਾਇਤ ਕਰ ਦਿੱਤੀ ਹੈ ਕਿ ਕੰਮ ਕਰਨ ਵਾਲੇ ਆਦਮੀ ਪੰਥਕ ਭਾਵਨਾ ਤੇ ਮਰਯਾਦਾ ਦਾ ਖਿਆਲ ਰੱਖਣਗੇ ।ਉਨ੍ਹਾਂ ਕਿਹਾ ਕਿ ਪ੍ਰਧਾਨ ਸਾਹਿਬ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਸਾਰੀ ਕਰਵਾ ਰਹੀ ਕੰਪਨੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਦੇ ਕਰਮਚਾਰੀ ਤੈਨਾਤ ਕੀਤੇ ਜਾਣ ਤਾਂ ਜੋ ਪੰਥਕ ਭਾਵਨਾਵਾਂ ਦਾ ਖਿਆਲ ਰੱਖਿਆ ਜਾ ਸਕੇ।
ਸ੍ਰ. ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਢਾਡੀ ਤੇ ਕਵੀਸ਼ਰ ਪੰਥ ਦਾ ਅਨਿਖੜਵਾਂ ਅੰਗ ਹਨ ਤੇ ਸ. ਬਲਦੇਵ ਸਿੰਘ ਐਮ.ਏ. ਪ੍ਰਧਾਨ ਢਾਡੀ ਸਭਾ ਵੱਲੋਂ ਲੰਗਰ ਉਸਾਰੀ ਸਬੰਧੀ ਉਠਾਏ ਮਾਮਲੇ ਤੇ ਗੌਰ ਕੀਤਾ ਗਿਆ ਹੈ ਤੇ ਪੰਥਕ ਭਾਵਨਾਵਾਂ ਦਾ ਹਮੇਸ਼ਾਂ ਖਿਆਲ ਰੱਖਿਆ ਜਾਵੇਗਾ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …