Wednesday, July 1, 2026

ਫਿਸ਼ ਕੰਪਨੀ ‘ਕਰੀ ਮਾਸਟਰ’ ਨੇ ਪੈਕਿੰਗ ਡੱਬੇ ’ਤੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਛਾਪਣ ਦੀ ਮੰਗੀ ਮੁਆਫੀ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਆਸਟ੍ਰੇਲੀਆ ਦੀ ਮੀਟ ਕੰਪਨੀ ‘ਕਰੀ ਮਾਸਟਰ’ ਦੇ ਮਾਲਕ ਸੁਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ SGPCਪ੍ਰਬੰਧਕ ਕਮੇਟੀ ਨੂੰ ਈਮੇਲ ਰਾਹੀਂ ਭੇਜੇ ਪੱਤਰ ਵਿਚ ਲਿਖਿਆ ਕਿ ਉਨ੍ਹਾਂ ਕੋਲੋਂ ਇਹ ਤਸਵੀਰ ਗਲਤੀ ਨਾਲ ਪੈਕਿੰਗ ਵਾਲੇ ਡੱਬੇ ਉਪਰ ਛਪ ਗਈ ਸੀ, ਜਿਸ ਨੂੰ ਤੁਰੰਤ ਹਟਾ ਦਿੱਤਾ ਗਿਆ ਹੈ ਅਤੇ ਬਜ਼ਾਰ ਵਿਚ ਗਏ ਡੱਬਿਆਂ ਨੂੰ ਵਾਪਸ ਵੀ ਮੰਗਵਾ ਲਿਆ ਹੈ।ਸੁਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤ ਕੋਲੋਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਸਭ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਆਪਣੀ ਗਲਤੀ ਲਈ ਸ਼ੋਸ਼ਲ ਮੀਡੀਆ ਉਪਰ ਜਨਤਕ ਤੌਰ ’ਤੇ ਵੀ ਮੁਆਫੀ ਮੰਗਣਗੇ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਅਸਟ੍ਰੇਲੀਆ ਦੀ ਮੀਟ (ਫਿਸ਼) ਕੰਪਨੀ ‘ਕਰੀ ਮਾਸਟਰ’ ਵੱਲੋਂ ਪੈਕਿੰਗ ਵਾਲੇ ਡੱਬੇ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣ ਬੁੱਝ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਜੋ ਨਾ-ਬਰਦਾਸ਼ਤਯੋਗ ਹੈ।ਉਨ੍ਹਾਂ ਕਿਹਾ ਕਿ ਪੈਕਿੰਗ ਵਾਲੇ ਡੱਬੇ ਉਪਰ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਛਾਪਣ `ਤੇ ਸ਼੍ਰੋਮਣੀ ਕਮੇਟੀ ਵੱਲੋਂ ਕੰਪਨੀ ਨੂੰ ਪੱਤਰ ਲਿਖ ਕੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਹਟਾਉਣ ਅਤੇ ਸਿੱਖ ਸੰਗਤ ਤੋਂ ਮੁਆਫੀ ਮੰਗਣ ਲਈ ਕਿਹਾ ਗਿਆ ਸੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply