Tuesday, June 30, 2026

ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਨੇ ਗੁਪਤ ਮੀਟਿੰਗ ਸਬੰਧੀ ਖਬਰਾਂ ਦਾ ਕੀਤਾ ਖੰਡਨ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ)  ਕੁੱਝ ਅਖਬਾਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਕੁੱਝ ਮੈਂਬਰਾਂ ਵੱਲੋਂ ਗੁਪਤ ਮੀਟਿੰਗ Bhai Ram Sਕੀਤੇ ਜਾਣ ਸਬੰਧੀ ਛਪੀ ਖਬਰ ਨੂੰ ਬੇਬੁਨਿਆਦ ਤੇ ਤੱਥਾਂ ਤੋਂ ਰਹਿਤ ਦੱਸਦਿਆਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਅਜਿਹੀਆਂ ਖਬਰਾਂ ਨੂੰ ਪੰਥ ਵਿਰੋਧੀ ਲੋਕਾਂ ਦੀ ਸੋਚੀ ਸਮਝੀ ਚਾਲ ਦੱਸਿਆ ਹੈ। ਅੱਜ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਅਸਲੀਅਤ `ਚ ਅਜਿਹੀ ਕੋਈ ਗੱਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਿੱਖ ਚਿੰਤਕ ਹੋਣ ਦੇ ਨਾਤੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹਨ, ਜਿਸ ਨੂੰ ਵਿਰੋਧੀਆਂ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਅਤੇ ਇਸੇ ਕਰਕੇ ਹੀ ਅਜਿਹੀਆਂ ਬੇਤੁਕੀਆਂ ਅਫਵਾਹਾਂ ਫੈਲਾ ਕੇ ਸੰਸਥਾ ਦੇ ਅਕਸ ਨੂੰ ਢਾਹ ਲਗਾਉਣਾ ਚਾਹੁੰਦੇ ਹਨ। ਉਨਾਂ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਨੂੰ ਵੀ ਤੱਥਾਂ ‘ਤੇ ਅਧਾਰਤ ਹੀ ਖਬਰ ਨਸ਼ਰ ਕਰਨੀ ਚਾਹੀਦੀ ਹੈ ਅਤੇ ਸੁਣੀ ਸੁਣਾਈ ਗੱਲ ਨੂੰ ਜਨਤਕ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਉਨ੍ਹਾਂ ਅਜਿਹੀਆਂ ਖਬਰਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਝੂਠੀਆਂ ਖਬਰਾਂ ਫੈਲਾਉਣ ਵਾਲੇ ਲੋਕਾਂ ਨੂੰ ਵੀ ਬਾਜ਼ ਆਉਣ ਲਈ ਸਖਤ ਤਾੜਨਾ ਕੀਤੀ।
ਜਿਕਰਯੋਗ ਹੈ ਇਹ ਚਰਚਾ ਚੱਲੀ ਸੀ ਕਿ ਅੰਮ੍ਰਿਤਸਰ ਜਿਲੇ ਨਾਲ ਕੁੱਝ ਸ਼੍ਰੋਮਣੀ ਕਮੇਟੀ ਮੈਂਬਰ ਸੰਸਥਾ ਵਿੱਚ ਹੋਰਨਾਂ ਮੈਂਬਰ ਵਾਂਗ ਪੁੱਛ ਪ੍ਰਤੀਤ ਨਾ ਹੋਣ ਕਰ ਕੇ ਮੀਟਿੰਗ ਕਰਨ ਦੇ ਰੌਂਅ ਵਿੱਚ ਹਨ। ਸੂਤਰਾਂ ਨੇ ਇਹ ਮੀੀਟਿੰਗ ਹੋਣ ਦੇ ਦਾਅਵੇ ਵੀ ਕੀਤੇ, ਪਰ ਕਿਸੇ ਵੀ ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply