ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮਾਂ
ਮੌਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਸੰਦੇਸ਼ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕਿਤਾਬਚੇ ਛਾਪ ਕੇ ਮੁਫਤ ਵੰਡੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ ਆਯੋਜਿਤ ਕੀਤੇ ਜਾਣਗੇ। ਇੰਨਾਂ ਸਮਾਗਮਾਂ ਦੀ ਰੂਪ ਰੇਖਾ ਅਤੇ ਮੁਕੰਮਲ ਵਿਉਂਤਬੰਦੀ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਕੱਤਰ ਅਵਤਾਰ ਸਿੰਘ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਮਹਿੰਦਰ ਸਿੰਘ ਆਹਲੀ ‘ਤੇ ਅਧਾਰਤ ਇੱਕ ਕਮੇਟੀ ਬਣਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਲਈ ਮੁਬਾਰਕ ਦਿਹਾੜਾ ਹੈ ਜਿਸ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ।ਪ੍ਰੋ: ਬਡੂੰਗਰ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਸ ਕਾਰਜ ਲਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰਸਿੱਧ ਸਿੱਖ ਵਿਦਵਾਨ ਡਾ. ਬਲਵੰਤ ਸਿੰਘ ਢਿੱਲੋਂ ਅਤੇ ਡਾ. ਪਰਮਵੀਰ ਸਿੰਘ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਾਰਾਗੜ੍ਹੀ ਦੀ ਜੰਗ ਵਿਚ ਸ਼ਹੀਦ ਹੋਏ 21 ਫੌਜੀਆਂ ਦੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ, ਇਹ ਸਮਾਗਮ ਗੁਰਦੁਆਰਾ ਗੁਰੂਸਰ ਬਜੀਦਪੁਰ (ਫਿਰੋਜ਼ਪੁਰ) ਵਿਖੇ 12 ਸਤੰਬਰ 2017 ਨੂੰ ਕਰਵਾ ਕੇ ਸਿੱਖ ਫੌਜੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਜਾਵੇਗੀ ਉਨ੍ਹਾਂ ਨੇ ਬਰਤਾਨੀਆਂ ਦੇ ਕੋਰਟ ਆਫ ਅਪੀਲ ਦੇ ਪਹਿਲੇ ਸਿੱਖ ਜੱਜ ਬਣਨ ‘ਤੇ ਰਬਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪੰਜਾਬੀਆਂ ਦੇ ਮਾਣ ਵਿਚ ਵਾਧਾ ਹੋਇਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਰਬਿੰਦਰ ਸਿੰਘ ਦੇ ਪੰਜਾਬ ਆਉਣ ‘ਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦਾ ਸਵਾਗਤ ਕਰੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ ਤੇ ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ ਤੇ ਹਰਭਜਨ ਸਿੰਘ ਮਨਾਵਾ, ਸਿਮਰਜੀਤ ਸਿੰਘ ਮੀਤ ਸਕੱਤਰ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media