Sunday, April 5, 2026

ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਬਠਿੰਡਾ, 23 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਵਸ ਜੋ ਕਿ PPN2307201705ਨਾਨਕਸ਼ਾਹੀ ਕੈਲੰਡਰ ਦੇ ਮੁਤਾਬਿਕ ਮਨਾਇਆ ਜਾ ਰਿਹਾ ਹੈ।ਉਸ ਨੂੰ ਸਮਰਪਿਤ ਹਫ਼ਤਵਾਰੀ ਧਾਰਮਿਕ ਸਮਾਗਮ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਮਨਹੋਰ ਸਿੰਘ ਦੇ ਗ੍ਰਹਿ ਵਿਖੇ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਪਿ੍ਤਪਾਲ ਸਿੰਘ ਪਾਲੀ ਅਤੇ ਅਮਰਜੀਤ ਸਿੰਘ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ, ਇੰਦਰਜੀਤ ਸਿੰਘ ਗੋਪੀ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਨਰਿੰਦਰਪਾਲ ਸਿੰਘ ਹੈਪੀ ਆਦਿ ਮੈਂਬਰਾਂ ਨੇਂ ਹਾਜਰੀ ਭਰੀ।ਸੁਸਾਇਟੀ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply