ਪਟਿਆਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਅੱਜ ਪਟਿਆਲਾ ਵਿੱਚ ਦਿਹਾਂਤ ਹੋ ਗਿਆ
ਹੈ।96 ਸਾਲਾ ਮਾਤਾ ਮਹਿੰਦਰ ਕੌਰ ਮਹਾਰਾਜਾ ਯਾਦਵਿੰਦਰਾ ਸਿੰਘ ਦੀ ਪਟਿਆਲਾ ਰਿਆਸਤ ਸਮੇਂ ਮਹਾਰਾਣੀ ਤੇ ਸੰਸਦ ਮੈਂਬਰ ਵੀ ਰਹੀ।ਜਿਆਦਾ ਉਮਰ ਕਾਰਣ ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ਉਪਰੰਤ ਕੈਪਟਨ ਅੰਰਿੰਦਰ ਸਿੰਘ ਪਟਿਆਲਾ ਪਹੁੰਚ ਗਏ ਹਨ ਅਤੇ ਕੈਬਨਿਟ ਮੀਟਿੰਗ ਸਮੇਤ ਉੁਨਾਂ ਦੇ ਮੰਗਲਵਾਰ ਦੇ ਸਾਰੇ ਰੁਝੇਵੇਂ ਰੱਦ ਕਰ ਦਿਤੇ ਗਏ ਹਨ।ਸੂਚਨਾ ਅਨੁਸਾਰ ਮਾਤਾ ਮਹਿੰਦਰ ਕੌਰ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ।ਇਸੇ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਪ੍ਰਧਾਨ ਸੋਨਅਿਾ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ `ਤੇ ਕੈਪਟਨ ਅਮਰਿੰਦਰ ਸਿੰਘ ਨਾਲ ਅਫਸੋਸ ਦਾ ਪ੍ਰਗਟਾਵਾ ਕਤਾ ਹੈ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media