ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣੇ ਜਾਣ `ਤੇ ਆਮ
ਆਦਮੀ ਪਾਰਟੀ ਦੇ ਵਰਕਰਾਂ ਵਿਚ ਕਾਫੀ ਉਤਸ਼ਾਹ ਅਤੇ ਜੋਸ਼ ਭਰ ਗਿਆ ਹੈ।ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ ਲੀਗਲ ਐਡਵਾਈਜ਼ਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਹਿਰਾ ਦੇ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਨੇਤਾ ਬਨਣ ਨਾਲ ਆਮ ਆਦਮੀ ਪਾਰਟੀ ਪੰਜਾਬ ਵਿੱਚ ਹੋਰ ਮਜਬੂਤ ਹੋਵੇਗੀ। ਇਸ ਮੌਕੇ ਉਹਨਾਂ ਨਾਲ ਬਰਜਿੰਦਰ ਸਿੰਘ ਜੋਸਨ, ਅਨਮੋਲ ਸਿੰਘ ਛਾਪਾ, ਅਵਤਾਰ ਸਿੰਘ, ਬਲਰਾਜ ਸਿੰਘ, ਅਮਨਦੀਪ ਮੁਕੰਦ ਆਦਿ ਹਾਜਰ ਸਨ ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media