Tuesday, November 24, 2026

ਜਥੇਦਾਰ ਗਿ. ਗੁਰਬਚਨ ਸਿੰਘ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ Giani-Gurbachan-Singh1ਅਮਰਿੰਦਰ ਸਿੰਘ ਦੇ ਮਾਤਾ ਸਰਦਾਰਨੀ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਂ ਦਾ ਰੁਤਬਾ ਸਮੁੱਚੇ ਸੰਸਾਰ ਅੰਦਰ ਇੱਕ ਨਿਵੇਕਲਾ ਅਤੇ ਅਨਿਖੜਵਾ ਹੁੰਦਾ ਹੈ। ਮਾਂ ਦਾ ਪਿਆਰ ਸਿਰਫ ਇੱਕ ਮਾਂ ਹੀ ਦੇ ਸਕਦੀ ਹੈ।ਬੱਚੇ ਉਸ ਵਾਸਤੇ ਭਾਵੇਂ ਕਿੰਨੇ ਵੱਡੇ ਹੋ ਜਾਣ ਮਾਂ ਲਈ ਉਹ ਬੱਚੇ ਹੀ ਹੁੰਦੇ ਹਨ ਅਤੇ ਉਹ ਉਨ੍ਹਾਂ ਨੂੰ ਉਸੇ ਹੀ ਪਿਆਰ ਨਾਲ ਦੁਲਾਰਦੀ ਹੈ, ਜਿਵੇਂ ਛੋਟੇ ਹੁੰਦਿਆਂ ਬੱਚੇ ਨਾਲ ਸਨੇਹ ਕਰਦੀ ਹੈ।ਜਥੇਦਾਰ ਨੇ ਕਿਹਾ ਕਿ ਇਹ ਸੱਚ ਹੈ ਕਿ ਜਿਹੜਾ ਜੀਵ ਇਸ ਸੰਸਾਰ ਵਿਚ ਪੈਦਾ ਹੋਇਆ ਹੈ ਉਸ ਨੇ ਇੱਕ ਦਿਨ ਇਸ ਫਾਨੀ ਸੰਸਾਰ ਨੂੰ ਛੱਡ ਕੇ ਜਾਣਾ ਹੈ।ਗੁਰੂ ਸਾਹਿਬ ਕ੍ਰਿਪਾ ਕਰਨ ਮਾਤਾ ਜੀ ਨੂੰ ਆਪਣੇ ਚਰਨ੍ਹਾਂ ਵਿਚ ਸਦੀਵੀ ਨਿਵਾਸ ਅਤੇ ਪਿੱਛੇ ਸਮੂੰਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply