ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਖੇ ਵਾਕ-ਇਨ-ਇੰਟਰਵਿਊ ਰਾਹੀਂ ਇੰਸਟ੍ਰਕਟਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਅਰਜੀ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 3 ਅਗਸਤ ਅਤੇ ਇੰਟਰਵਿਊ 8 ਅਗਸਤ ਨੂੰ 2.30 ਵਜੇ ਹੋਵੇਗੀ।
ਪ੍ਰੋ. ਸੁਨਿੰਦਰ ਤੁੰਗ, ਡਾਇਰੈਕਟਰ ਨੇ ਇਸ ਬਾਰੇ ਦੱਸਿਆ ਕਿ ਡਰੈਸ ਡਿਜ਼ਾਇਨਿੰਗ, ਕਟਿੰਗ ਐਂਡ ਟੇਲਰਿੰਗ; ਫੈਸ਼ਨ ਟੈਕਨਾਲੋਜੀ; ਕਾਸਮੀਟਾਲੋਜੀ ਅਤੇ ਕੰਪਿਊਟਰ ਐਪਲੀਕੇਸ਼ਨਜ਼ ਵਿਚ ਇੰਸਟ੍ਰਕਰਾਂ ਦੀ ਭਰਤੀ ਕੀਤੀ ਜਾਣੀ ਹੈ। ਉਹ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਯੋਗਤਾਵਾਂ ਪੂਰੀਆਂ ਕਰਦੇ ਹਨ 3 ਅਗਸਤ ਤਕ ਯੂਨੀਵਰਸਿਟੀ ਵੈਬਸਾਈਟ ਤੋਂ ਫਾਰਮ ਡਾਉਨਲੋਡ ਕਰਕੇ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਲਾਈਫ ਲੌਂਗ ਲਰਨਿੰਗ ਵਿਭਾਗ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media