ਨਵੀਂ ਦਿੱਲੀ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ, ਸ੍ਰੀ ਪ੍ਰਣਬ ਮੁਖਰਜੀ ਦੇ ਚੋਣਵੇਂ ਭਾਸ਼ਣਾਂ ਦੀ ਚੌਥੀ
ਜਿਲਦ ਜਾਰੀ ਕੀਤੀ।
ਇਸ ਮੌਕੇ ਉੱਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਤੋਂ ਜੋ ਅਗਵਾਈ ਲੀਹਾਂ ਹਾਸਲ ਕੀਤੀਆਂ ਹਨ, ਉਹ ਉਨ੍ਹਾਂ ਲਈ ਬਹੁਤ ਮਦਦਗਾਰ ਸਿੱਧ ਹੋਣਗੀਆਂ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਿਨ੍ਹਾਂ ਨੇ ਵੀ ਉਨ੍ਹਾਂ ਨਾਲ ਕੰਮ ਕੀਤਾ ਹੈ, ਉਹ ਵੀ ਅਜਿਹਾ ਹੀ ਮਹਿਸੂਸ ਕਰਦੇ ਹੋਣਗੇ।
ਉਨ੍ਹਾਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਇੱਕ ਬਹੁਤ ਹੀ ਗਿਆਨਵਾਨ ਅਤੇ ਸਾਦਾ ਵਿਅਕਤੀ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਰਾਸ਼ਟਰਪਤੀ ਮੁਖਰਜੀ ਨਾਲ ਕਿਸੇ ਸਰਕਾਰੀ ਮਾਮਲੇ ਬਾਰੇ ਚਰਚਾ ਕਰਦੇ, ਰਾਸ਼ਟਰਪਤੀ ਉਨ੍ਹਾਂ ਨੂੰ ਸਲਾਹ ਅਤੇ ਉਸਾਰੂ ਫੀਡਬੈਕ ਦਿੰਦੇ।
ਪ੍ਰਧਾਨ ਮੰਤਰੀ ਨੇ ਕਿਹਾ, ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਇੱਕ `ਲੋਕ ਭਵਨ` ਬਣ ਗਿਆ। ਪ੍ਰਧਾਨ ਮੰਤਰੀ ਨੇ ਹੋਰ ਕਿਹਾ ਕਿ ਉਨ੍ਹਾਂ ਦੀ ਮਿਆਦ ਵਿੱਚ ਰਾਸ਼ਟਰਪਤੀ ਭਵਨ ਵਿਚ ਇਤਿਹਾਸਕ ਦਸਤਾਵੇਜ਼ਾਂ ਦਾ ਇਕ ਖਜ਼ਾਨਾ ਬਣ ਗਿਆ ਹੈ ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਟੀਮ ਦੀ ਇਸ ਯਤਨ ਲਈ ਸ਼ਲਾਘਾ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media