ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਨੂਸੂਚਿਤ ਜਾਤੀਆਂ, ਅਨੂਸੂਚਿਤ ਕਬੀਲਿਆਂ ਦੀ ਭਲਾਈ ਅਤੇ
ਛੂਆਛਾਤ ਨੂੰ ਦੂਰ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨੂੰ ਇਨਾਮ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ.)ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਜਿਸ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਕੁਲਦੀਪ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸਰ, ਸੁਖਵਿੰਦਰ ਸਿੰਘ ਜਿਲਾ ਭਲਾਈ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਵੀ ਹਾਜ਼ਰ ਸਨ।
ਉਨਾਂ ਦੱਸਿਆ ਕਿ ਇਸ ਸਬੰਧੀ ਜਿਹੜੀਆਂ ਗੈਰ ਸਰਕਾਰੀ ਸੰਸਥਾਵਾਂ ਵੱਲੋ ਪਿਛਲੇ ਦੋ ਸਾਲਾ ਦੌਰਾਨ ਸਮਾਜ ਵਿੱਚ ਅਨੂਸੂਚਿਤ ਜਾਤੀਆਂ ਦੀ ਭਲਾਈ ਲਈ ਚੰਗੇ ਕੰਮ ਕੀਤੇ ਹਨ, ਉਹ ਗੈਰ -ਸਰਕਾਰੀ ਸੰਸਥਾਵਾਂ ਆਪਣੇ ਦੁਆਰਾ ਕੀਤੇ ਗਏ ਕੰਮਾਂ ਦਾ ਰਿਕਾਰਡ ਦਫਤਰ ਜਿਲਾ ਭਲਾਈ ਅਫਸਰ ਪਠਾਨਕੋਟ ਡੀ.ਏ.ਸੀ ਕੰਪਲੈਕਸ, ਮਲਿਕਪੁਰ ਵਿਖੇ ਦੋ ਦਿਨਾਂ ਦੇ ਅੰਦਰ-ਅੰਦਰ ਪੇਸ਼ ਕਰ ਸਕਦੀਆਂ ਹਨ, ਪ੍ਰਾਪਤ ਹੋਈਆ ਗੈਰ ਸਰਕਾਰੀ ਸੰਸਥਾਵਾਂ ਦੀਆ ਸਿਫਾਰਸਾਂ ਦੀ ਅੰਤਿਮ ਚੋਣ ਜਿਲਾ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਜਿਲੇ ਵਿੱਚ ਚਲ ਰਹੇ ਵੱਖ ਵੱਖ ਪੋ੍ਰਜੈਕਟਾਂ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਵੀ ਲਿਆ।ਉਨਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿਖੇ ਬਣਾਏ ਜਾ ਰਹੇ ਪਖਾਨਿਆਂ ਦੇ ਕਾਰਜ ਵਿੱਚ ਤੇਜੀ ਲਿਆਉਣ।ਇਸ ਤੋਂ ਇਲਾਵਾ ਉਨਾਂ ਜਿਲਾ ਪਠਾਨਕੋਟ ਵਿੱਚ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਵੀ ਲਿਆ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media