ਨਵੀ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ
ਸਰਨਾ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ `ਤੇ ਗਹਿਰਾ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਮਾਤਾ ਜੀ ਦੇ ਚੱਲੇ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਹਨਾਂ ਕਿਹਾ ਕਿ ਰਾਜ ਮਾਤਾ ਮਹਿੰਦਰ ਕੌਰ ਇੱਕ ਸੁਲਝੇ ਤੇ ਸਖੜ ਇਨਸਾਨ ਤੇ ਉਸਾਰੂ ਸੋਚ ਰੱਖਣ ਵਾਲੇ ਨੇਤਾ ਸਨ ਅਤੇ ਸਿੱਖੀ ਨੂੰ ਪੂਰੀ ਤਰਾ ਸਮੱਰਪਿੱਤ ਸਨ।ਕੈਪਟਨ ਅਮਰਿੰਦਰਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆ ਰਾਜ ਮਾਤਾ ਮਹਿੰਦਰ ਕੌਰ ਜੀ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆ ਉਹਨਾਂ ਕਿਹਾ ਕਿ ਗੁਰੂ ਸਾਹਿਬ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਸੁਘੜ ਸਿਆਣੇ ਵਿਅਕਤੀ ਮਾਤਾ ਮਹਿੰਦਰ ਕੌਰ ਦੀਆ ਸਿਖਿਆਵਾ ਦਾ ਹੀ ਨਤੀਜਾ ਹੈ। ਮਾਤਾ ਜੀ ਆਪਣੇ ਪਿੱਛੇ ਦੋ ਬੇਟੇ ਕੈਪਟਨ ਅਮਰਿੰਦਰ ਸਿੰਘ, ਰਾਜਾ ਮਾਲਵਿੰਦਰ ਸਿੰਘ ਤੇ ਦੋ ਬੇਟੀਆਂ ਹਰਿੰਦਰ ਤੋ ਰੁਪਿੰਦਰ ਕੌਰ ਤੋ ਇਲਾਵਾ ਪੁੱਤਾਂ ਪੋਤਰਿਆ ਤੇ ਦੋਹਤੇ ਦੋਹਤੀਆ ਦਾ ਵੱਡਾ ਪਰਿਵਾਰ ਛੱਡ ਗਏ ਹਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media