Saturday, August 15, 2026

ਸ਼ਾਨਦਾਰ ਰਿਹਾ ਬਾਬਾ ਫ਼ਰੀਦ ਕਾਲਜ ਦਾ ਬੀ.ਐਸ.ਸੀ (ਨਾਨ-ਮੈਡੀਕਲ) ਸਮੈਸਟਰ-6 ਦਾ ਨਤੀਜਾ

PPN2607201710ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੀਨ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ) ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਐਸ.ਸੀ (ਨਾਨ-ਮੈਡੀਕਲ) ਛੇਵਾਂ ਸਮੈਸਟਰ ਦੇ ਨਤੀਜੇ ਵਿੱਚ ਦਿਕਸ਼ਾ ਰਾਣੀ ਨੇ 88.91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਅਤੇ ਸਿਮਰਨਜੀਤ ਕੌਰ ਨੇ 86.91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਅਨੂੰ ਮਿੱਤਲ ਤੇ ਰੁਮਨਦੀਪ ਕੌਰ ਨੇ 86.73% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਜਸਦੀਪ ਕੌਰ (83.64%), ਗਗਨਦੀਪ ਸਿੰਘ (82.73%), ਨੀਤਿਕਾ ਬਿੰਦਲ (82.55%), ਸ਼ਿਵਰੀਤ ਕੌਰ (82.55%) ਸ਼ੀਨੂੰ (82%), ਹਰਪ੍ਰੀਤ ਕੌਰ (81.64%), ਸ਼ਰਨਜੀਤ ਕੌਰ (81.45%), ਸੀਮਾ ਰਾਣੀ (81.27%), ਅਰਸ਼ਦੀਪ ਕੌਰ (80.91%), ਨਵਨੀਤ (80.55% :80.55%) ਅਤੇ ਖੁਸ਼ਦੀਪ ਕੌਰ (80.18%) ਆਦਿ ਨੇ 80% ਤੋਂ ਵੱਧ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਚਮਕਾਇਆ ਹੈ।ਇਸ ਨਤੀਜੇ ਅਨੁਸਾਰ 4 ਵਿਦਿਆਰਥੀਆਂ ਨੇ 85% ਤੋਂ ਵਧੇਰੇ, 15 ਵਿਦਿਆਰਥੀਆਂ ਨੇ 80% ਤੋਂ ਵਧੇਰੇ, 62 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅਤੇ 132 ਵਿਦਿਆਰਥੀਆਂ ਨੇ 60% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply