Monday, March 23, 2026

ਨਸ਼ੀਲੇ ਨਸ਼ਿਆਂ ਸਮੇਤ 7 ਦੋਸ਼ੀ ਆਏ ਪੁਲਿਸ ਅੜਿੱਕੇ

PPN2607201712ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਪੁਲਿਸ ਵਲੋਂ ਨਸ਼ੀਲੇ ਨਸ਼ਿਆ ਦੀ ਤਸੱਕਰੀ ਕਰਨ ਦੇ ਦੋਸ਼ ਵਿਚ 7 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਦੇ ਅਨੁਸਾਰ ਕੋਤਵਾਲੀ ਪੁਲਿਸ ਨੇ ਪਾਲਾ ਸਿੰਘ ਨੂੰ ਕਾਬੂ ਕੀਤਾ ਹੈ ਉਸ ਤੋਂ 2 ਕਿਲੋਂ 500 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ।ਇਸ ਤੋਂ ਇਲਾਵਾ ਕੈਲਾਲ ਕਲੋਨੀ ਪੁਲਿਸ ਨੇ ਦੋਸੀ ਰਵੀ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ 15 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ।ਇਸ ਤਰ੍ਹਾਂ ਤਲਵੰਡੀ ਸਾਬੋ ਪੁਲਿਸ ਵਲੋਂ ਦੋਸੀ ਸੁਰੇਸ਼ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ 36 ਬੋਤਲ ਠੇਕਾ ਦੇਸ਼ੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।ਰਾਮਾਂ ਪੁਲਿਸ ਵਲੋਂ ਦੋਸੀ ਦਰਸ਼ਨ ਨੂੰ ਕਾਬੂ ਕਰਕੇ ਉਸ ਤੋਂ 44 ਬੋਤਲ ਸ਼ਰਾਬ ਦੇਸ਼ੀ ਨਜਾਇਜ਼ ਬਰਾਮਦ ਕੀਤੀ।ਨੰਦਗੜ੍ਹ ਪੁਲਿਸ ਵਲੋਂ ਦੋਸੀ ਇਕਬਾਲ ਸਿੰਘ ਅਤੇ ਸੁਖਜੀਤ ਕੌਰ ਨੂੰ ਕਾਬੂ ਕਰਕੇ 48 ਬੋਤਲ ਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ।ਪੁਲਿਸ ਨੇ ਸਬੰਧਤ ਧਾਰਾ ਅਧੀਨ ਮਾਮਲਾ ਦਰਜ ਕਰਕੇ ਹਵਾਲਾਤ ਬੰਦ ਕੀਤਾ ਹੈ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply