ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 10 ਅਗਸਤ ਨੂੰਜਿਲੇ੍ਹ ਭਰ ਵਿੱਚ 7 ਲੱਖ ਦੇ ਕਰੀਬ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਖੁਆਈਆਂ ਜਾਣਗੀਆਂ।ਜਿਲ੍ਹਾ ਪ੍ਰੀਸ਼ਦ ਹਾਲ ਵਿੱਚ ਅੱਜ ਰਾਸ਼ਟਰੀ ਡੀ ਵਰਮਿੰਗ ਦਿਵਸ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਸੰਘਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਣ ਲਈ ਜਿਲੇ੍ਹ ਦੇ 1324 ਸਰਕਾਰੀ ਸਕੂਲਾਂ, 830 ਨਿੱਜੀ ਸਕੂਲਾਂ ਅਤੇ 1851 ਆਂਗਣਵਾੜੀ ਸੈਂਟਰਾਂ ਦੀ ਚੋਣ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਫਰਵਰੀ 2016 ਤੋਂ ਇਹ ਪ੍ਰੋਗਰਾਮ ਰਾਸ਼ਟਰ ਪੱਧਰ ਤੇ ਚਾਲੂ ਕੀਤਾ ਗਿਆ ਸੀ ਅਤੇ ਇਸ ਦੇ ਚੰਗੇ ਨਤੀਜੇ ਵੇਖ ਕੇ ਇਸ ਨੂੰ ਲਗਾਤਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਸਾਰੇ ਅਧਿਆਪਕਾਂ, ਆਂਗਣਵਾੜੀ ਸੈਂਟਰ ਸੰਚਾਲਕਾਂ, ਬੱਚਿਆਂ ਦੇ ਮਾਪਿਆਂ, ਡਾਕਟਰਾਂ ਅਤੇ ਇਸ ਕੰਮ ਵਿੱਚ ਲੱਗੇ ਹੋਰ ਕਰਮਚਾਰੀਆਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੇ ਮੌਕੇ ਅਜਾਈਂ ਨਾ ਜਾਣ ਦੇਣ ਕਿਉਂਕਿ ਇਸ ਨਿੱਕੀ ਜਿਹੀ ਕੋਸ਼ਿਸ਼ ਨਾਲ ਸਾਡੇ ਬੱਚੇ ਨਿਰੋਗ ਅਤੇ ਤੰਦਰੁਸਤ ਰਹਿ ਸਕਦੇ ਹਨ।
ਡਾ: ਰਾਜੇਸ਼ ਭਗਤ ਨੇ ਦੱਸਿਆ ਕਿ ਇਹ ਗੋਲੀ 1 ਤੋਂ 2 ਸਾਲ ਤੱਕ ਦੇ ਬੱਚੇ ਨੂੰ ਅੱਧੀ, 2 ਸਾਲ ਤੋਂ ਉਪਰ ਦੇ ਸਾਰੇ ਬੱਚਿਆਂ ਨੂੰ ਪੂਰੀ ਗੋਲੀ ਦਿੱਤੀ ਜਾਣੀ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸੇ ਵੀ ਬੱਚੇ ਨੂੰ ਖਾਲੀ ਪੇਟ ਦਵਾਈ ਨਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਗੋਲੀ ਦਾ ਕੋਈ ਬੁਰਾ ਅਸਰ ਨਹੀਂ ਪੈਂਦਾ ਕੇਵਲ ਇਕ-ਅੱਧੇ ਕੇਸ ਵਿੱਚ ਬੱਚੇ ਨੂੰ ਉਲਟੀਆਂ ਜਾਂ ਪੇਟ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ ਜਿਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਾਰੇ ਜਿਲੇ੍ਹ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਤਿਆਰ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ 10 ਅਗਸਤ ਨੂੰ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ ਇਹ ਦਵਾਈ 17 ਅਗਸਤ ਨੂੰ ਦਿੱਤੀ ਜਾਵੇਗੀ। ਡਾ: ਭਗਤ ਨੇ ਦੱਸਿਆ ਕਿ ਸਾਰੇ ਬੱਚਿਆਂ ਨੂੰ ਮਿਡ ਡੇ ਮੀਲ ਦੇਣ ਤੋਂ ਬਾਅਦ ਇਹ ਦਵਾਈ ਦਿੱਤੀ ਜਾਵੇ ਜਾਂ ਜਿਹੜੇ ਬੱਚਿਆਂ ਨੂੰ ਮਿਡ ਡੇ ਮੀਲ ਤਹਿਤ ਸਕੂਲ ਵੱਲੋਂ ਖਾਣਾ ਨਹੀਂ ਮਿਲਦਾ ਉਨ੍ਹਾਂ ਨੂੰ ਸਕੂਲ ਵਿੱਚ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਦਵਾਈ ਦਿੱਤੀ ਜਾਵੇਗੀ।ਉਨ੍ਹਾਂ ਅਧਿਆਪਕਾਂ ਤੇ ਆਂਗਣਵਾੜੀ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਬੱਚਿਆਂ ਨੂੰ ਇਹ ਗੋਲੀ ਆਪਣੀ ਹਾਜ਼ਰੀ ਵਿੱਚ ਖੁਆਉਣ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media