
ਅੰਮ੍ਰਿਤਸਰ, 8 ਜੁਲਾਈ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਖੋਜਾਰਥੀਆਂ ਅਤੇ ਅਧਿਆਪਕਾਂ ਲਈ ਬੇਸਿਕ ਸਟੈਟਿਸਟਿਕਸ ਵਿਸ਼ੇ ਤੇ ਵਰਕਸ਼ਾਪ ਅੱਜ ਇਥੇ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ ਅਧਿਆਪਕ ਅਤੇ ਖੋਜਾਰਥੀ ਨੇ ਭਾਗ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਸਨ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਖੋਜਾਰਥੀਆਂ ਨੂੰ ਸਟੈਟੇਟਿਕਸ ਦੀਆਂ ਸਾਰੀਆਂ ਤਕਨੀਕਾਂ ਨੂੰ ਖੋਜ ਵਿਚ ਵਰਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਖੇਤਰ ਨਹੀਂ ਹੈ ਜਿਸ ਵਿਚ ਇਹ ਨਾ ਵਰਤੀਆਂ ਜਾਂਦੀਆਂ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਿਖਿਆ ਪ੍ਰਣਾਲੀ ਵਿਚ ਆ ਚੁੱਕੇ ਖਲਾਅ ਨੂੰ ਦੂਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਰਾਸ਼ਟਰ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆ ਨੂੰ ਸਿਰਫ ਸੂਚਨਾ ਨਾਲ ਹੀ ਨਹੀਂ ਭਰਨਾ ਚਾਹੀਦਾ ਸਗੋਂ ਉਨ੍ਹਾਂ ਨੂੰ ਗਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਕੈਰੀਅਰ ਬਣਨ ਦੇ ਨਾਲ-ਨਾਲ ਉਨਾਂ੍ਹ ਦਾ ਜੀਵਨ ਗਿਆਨ ਨਾਲ ਰੋਸ਼ਨ ਹੋ ਸਕੇ। ਡਾ. ਅਵੀਨਾਸ਼ ਨਾਗਪਾਲ, ਡਾਇਰੈਕਟਰ ਨੇ ਮੁੱਖ ਮਹਿਮਾਨ ਬਾਰੇ ਜਾਣ-ਪਛਾਣ ਕਰਾਈ। ਇਸ ਮੌਕੇ ਬੋਟਾਨੀਕਲ ਐਂਡ ਇਨਵਾਇਰਮੈਂਟਲ ਸਾਇੰਸਜ਼ ਤੋਂ ਪ੍ਰੋਫੈਸਰ ਸਰੋਜ਼ ਅਰੋੜਾ, ਕੋਆਰਡੀਨੇਟਰ ਨੇ ਵਰਕਸ਼ਾਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਿਭਾਗ ਦੇ ਮੁਖੀ ਡਾ. ਸਤਵਿੰਦਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਡਾ. ਏ.ਕੇ. ਠੁਕਰਾਲ, ਡਾ. ਜਤਿੰਦਰ ਕੌਰ ਅਤੇ ਇ. ਭੁਪਿੰਦਰਪਾਲ ਸਿੰਘ ਵੀ ਇਸ ਮੌਕੇ ਮੌਜੂਦ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media