Monday, March 9, 2026

ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ- ਏ.ਡੀ.ਸੀ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ PPN2707201715ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ।ਇਸ ਸਬੰਧੀ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਅੰਮਿ੍ਰਤਸਰ ਸ਼ਹਿਰ ਦੇ ਰੈਸਟੋਰੈਂਟ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਹੁੱਕਾ ਬਾਰਾਂ ਤੇ ਪੂਰੀ ਤਰ੍ਹਾਂ ਪਾਬੰਦੀ ਹੈ।ਕੋਈ ਵੀ ਰੈਸਟੋਰੈਂਟ ਮਾਲਕ ਆਪਣੇ ਰੈਸਟੋਰੈਂਟ ਵਿੱਚ ਨਾਂ ਤਾਂ ਹੁੱਕਾ ਬਾਰ ਡਿਸਪਲੇ ਕਰ ਸਕਦਾ ਹੈ ਅਤੇ ਨਾ ਹੀ ਚਲਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਨੂੰ ਫੀਡ ਬੈਕ ਪ੍ਰਾਪਤ ਹੋਈ ਹੈ ਕਿ ਸ਼ਹਿਰ ਵਿਚ ਕੁੱਝ ਰੈਸਟੋਰੈਂਟ ਹੁੱਕਾ ਬਾਰ ਚਲਾ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਨਜਾਇਜ਼ ਹਨ ਅਤੇ ਇਨ੍ਹਾਂ `ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਰੈਸਟੋਰੈਂਟ ਦੇ ਮਾਲਕਾਂ ਨੂੰ ਕਿਹਾ ਕਿ ਉਹ ਆਪਣੇ ਰੈਸਟੋਰੈਂਟ ਵਿੱਚ ਤੰਬਾਕੂ ਰਹਿਤ ਖੇਤਰ ਦਾ ਬੋਰਡ ਜ਼ਰੂਰ ਲਗਾਉਣ।
ਉਨ੍ਹਾਂ ਦੱਸਿਆ ਕਿ ਇਹ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਇੰਨਾਂ ਬਾਰਾਂ ਵਿਚ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ।ਇਸ ਦੇ ਨਾਲ-ਨਾਲ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ ਇਸ ਲਈ ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਵਿਚ ਹੁੱਕਾ ਬਾਰ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ ਅਤੇ  ਆਪਣੇ ਹੁਕਮਾਂ ਵਿਚ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।ਉਨ੍ਹਾਂ ਅੱਗੇ ਦੱਸਿਆ ਕਿ ਮੋਟਰ ਵਹੀਕਲ ਐਕਟ ਅਨੁਸਾਰ ਜੇਕਰ ਕੋਈ ਚਾਲਕ ਡਰਾਇਵਿੰਗ ਕਰਦੇ ਦੌਰਾਨ ਸਮੋਕਿੰਗ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਪਹਿਲੀ ਵਾਰ 300 ਅਤੇ ਦੂਸਰੀ ਵਾਰ 600 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਿੱਖਿਆ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਵੇਚਣ ਅਤੇ ਸੇਵਨ ਕਰਨ ਦੀ ਮਨਾਹੀ ਹੈ।ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਵੇਚਣਾ ਕਾਨੂੰਨ ਜੁਰਮ ਹੈ।
ਇਸ ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਲਖਬੀਰ ਸਿੰਘ ਜਿਲ੍ਹਾ ਸਿਹਤ ਅਫ਼ਸਰ ਡਾ: ਨਰੇਸ਼ ਚਾਵਲਾ, ਤੇਜਬੀਰ ਸਿੰਘ ਹੁੰਦਲ ਡੀ.ਐਸ,ਪੀ ਅਤੇ ਸ਼ਹਿਰ ਦੇ ਰੈਸਟੋਰੈਂਟ ਦੇ ਮਾਲਕ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply