Wednesday, November 25, 2026

ਜਿਲ੍ਹਾ ਪੱਧਰੀ ਟਾਈਪਿੰਗ ਮੁਕਾਬਲੇ `ਚ ਵਿਦਿਆਰਥੀ ਨੇ ਹਾਸਲ ਕੀਤਾ ਗੋਲਡ ਮੈਡਲ

ਜੰਡਿਆਲਾ ਗੁਰੂ, 27 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਯੋਜਿਤ PPN2707201716ਜਿਲ੍ਹਾ ਪੱਧਰੀ ਅੰਗਰੇਜ਼ੀ ਟਾਈਪਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਜੰਡਿਆਲਾ ਗੁਰੂ ਅੰਮ੍ਰਿਤਸਰ ਦੇ ਵਿਦਿਆਰਥੀ ਨੰਦ ਕਿਸ਼ੋਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।ਇਸ ਬੱਚੇ ਦੀ ਅਗਵਾਈ ਕੁਲਭੂਸ਼ਨ ਰਤਨ ਐਸ.ਐਸ ਮਾਸਟਰ ਨੇ ਕੀਤੀ ।ਪ੍ਰਿੰਸੀਪਲ ਸੰਜੈ ਸਹਿਗਲ ਨੇ ਬੱਚੇ ਨੂੰ ਸਰਟੀਫਿਕੇਟ ਤੇ ਮੈਡਲ ਦਿੱਤਾ ਅਤੇ ਭਵਿੱਖ ਵਿੱਚ ਵੀ ਬੱਚਿਆਂ ਨੂੰ ਮੇਹਨਤ ਨਾਲ ਹਰ ਅੱਗੇ ਵਧਣ ਦੀ ਪ੍ਰੇਰਣਾ ਕੀਤੀ ।ਇਸ ਮੌਕੇ ਸ੍ਰੀ ਪ੍ਰੇਮ ਨਾਥ, ਸੰਜੈ ਕੁਮਾਰ, ਤਰਸੇਮ ਸਿੰਘ ਅਤੇ ਜਤਿੰਦਰ ਸਿੰਘ ਹਾਜਿਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply