Sunday, March 8, 2026

ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਟਾਲਾ ਨੇੜਲੇ ਪਿੰਡ ਰੰਗੜ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਪ੍ਰਤੀ ਹਰ ਤਰ੍ਹਾਂ ਦੀ ਜਿੰਮੇਵਾਰ ਪ੍ਰਬੰਧਕਾਂ ਦੀ ਬਣਦੀ ਹੈ, ਜਿਸ ਨੂੰ ਸੁਹਿਰਦਤਾ ਨਾਲ ਨਿਭਾਉਣ ਲਈ ਪ੍ਰਬੰਧਕ ਕਮੇਟੀਆਂ ਨੂੰ ਸੁਚੇਤ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਬਿਜਲੀ ਦੇ ਉਪਕਰਣਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਲਗਾਤਾਰ ਚਲਾਉਣਾ ਅਜਿਹੇ ਹਾਦਸਿਆਂ ਦਾ ਕਾਰਨ ਬਣਦਾ ਹੈ। ਇਸ ਲਈ ਰਾਤ ਸਮੇਂ ਬਿਜਲੀ ਉਪਕਰਣ ਬੰਦੇ ਰੱਖੇ ਜਾਣ। ਪ੍ਰੋ. ਬਡੂੰਗਰ ਨੇ ਆਖਿਆ ਕਿ ਸੰਗਤਾਂ ਨੂੰ ਵੀ ਚਾਹੀਦਾ ਹੈ ਕਿ ਉਹ ਗੁਰਦੁਆਰਾ ਪ੍ਰਬੰਧਾਂ ਵਿਚ ਅਣਗਹਿਲੀ ਵਰਤਣ ਵਾਲੀਆਂ ਕਮੇਟੀਆਂ ਨੂੰ ਜਿਮੇਵਾਰੀ ਦਾ ਅਹਿਸਾਸ ਕਰਵਾਉਣ ਤੇ  ਸ਼੍ਰੋਮਣੀ ਕਮੇਟੀ ਮੈਂਬਰ ਵੀ ਆਪੋ ਆਪਣੇ ਹਲਕੇ ਵਿੱਚ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਘਰਾਂ ਦੀ ਸੁਚੱਜੀ ਸੇਵਾ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਉਣ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply