ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਨਿਊਜੀਲੈਂਡ ਵਿਖੇ ਕਿਰਪਾਨ ਪਹਿਨੀ ਇੱਕ ਸਿੱਖ ਨੂੰ ਬੱਸ ਵਿਚੋਂ ਉਤਾਰਨ ਦੀ ਘਟਨਾ ਦੀ ਸ਼੍ਰੋਮਣੀ
ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਮਾਮਲਾ ਮੌਕੇ ’ਤੇ ਹੀ ਸ਼ਾਂਤ ਹੋ ਗਿਆ ਲੇਕਿਨ ਇਸ ਨਾਲ ਪ੍ਰਭਾਵਿਤ ਸਿੱਖ ਨੂੰ ਮਾਨਸਿਕ ਪੀੜਾ ਚੋਂ ਗੁਜਰਨਾ ਪਿਆ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਕੱਕਾਰਾਂ ਨੂੰ ਲੈ ਕੇ ਦੇਸ਼ ਵਿਦੇਸ਼ ਅੰਦਰ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਚਿੰਤਾਜਨਕ ਹੈ।ਉਨ੍ਹਾਂ ਕਿਹਾ ਕਿ ਕਿਰਪਾਨ ਸਮੇਤ ਕੱਕਾਰ ਅੰਮ੍ਰਿਤਧਾਰੀ ਸਿੱਖ ਦੀ ਰਹਿਣੀ ਦਾ ਹਿੱਸਾ ਹਨ, ਜਿਸ ਨੂੰ ਉਹ ਸਦਾ ਅੰਗ ਸੰਗ ਰੱਖਦੇ ਹਨ।ਉਨ੍ਹਾਂ ਆਖਿਆ ਕਿ ਬੇਸ਼ੱਕ ਅਜਿਹੇ ਸੰਜ਼ੀਦਾ ਮਾਮਲਿਆਂ ’ਤੇ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਦੇਸ਼ਾਂ ਅੰਦਰ ਸਿੱਖਾਂ ਵੱਲੋਂ ਵੱਡੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ, ਪਰ ਫਿਰ ਵੀ ਅਜਿਹੀਆਂ ਘਟਨਾਵਾਂ ਅਕਸਰ ਸਾਹਮਣੇ ਆ ਰਹੀਆਂ ਹਨ।ਉਨ੍ਹਾਂ ਭਾਰਤ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਲੈ ਕੇ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲ ਕਰੇ ਤਾਂ ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media