Sunday, March 8, 2026

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸੰਗਤ ਅਤੇ ਖਾਸਕਰ ਸਿੱਖ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ PPN2707201719ਨਾਲ-ਨਾਲ ਸਿਖਿਆ ਅਤੇ ਖੇਡਾਂ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਵਿਦਿਅਕ ਸੈਸ਼ਨ 2017-18 ਦੀ ਆਰੰਭਤਾ ਦੌਰਾਨ ਕੀਤਾ।ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦਿਅਕ ਅਦਾਰਿਆਂ ਅੰਦਰ ਸਿਖਿਆ ਦੇ ਮਿਆਰ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ ਹੈ ਅਤੇ ਵਿਦਿਅਕ ਤਰਜੀਹਾਂ ਅਨੁਸਾਰ ਸਥਾਈ ਤੌਰ ’ਤੇ ਡਾਇਰੈਕਟਰੋਟ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਖੇਡਾਂ ਵਾਲੇ ਪਾਸੇ ਵੀ ਵਿਸ਼ੇਸ਼ ਧਿਆਨ ਦਿਤਾ ਜਾ ਰਿਹਾ ਹੈ, ਜਿਸ ਤਹਿਤ ਖੇਡ ਡਾਇਰੈਕਟਰੋਟ ਵੀ ਬਣਾਇਆ ਗਿਆ ਹੈ ਅਤੇ ਵਿਸ਼ੇਸ਼ ਤੌਰ ਤੇ ਹਾਕੀ, ਕਬੱਡੀ ਅਤੇ ਗਤਕੇ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਵਿਚ ਨੈਤਿਕ ਕਦਰਾਂ ਕੀਮਤਾਂ, ਧਾਰਮਿਕ, ਸੱਭਿਆਚਾਰ ਚੇਤਨਾ ਪੈਦਾ ਕਰਨ ਲਈ ਵਿਸ਼ੇਸ਼ ਤੌਰ ’ਤੇ ਸੈਮੀਨਾਰ ਵੀ ਆਰੰਭ ਕੀਤੇ ਗਏ ਹਨ।
ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੀਆਂ ਛੇ ਪੁਸਤਕਾਂ ਦਾ ਸੈੱਟ ਵੀ ਕਾਲਜ ਦੀ ਲਾਇਬ੍ਰੇਰੀ ਨੂੰ ਭੇਂਟ ਕੀਤਾ। ਇਸ ਦੌਰਾਨ ਕਾਲਜ ਦੀਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦੇ ਨਾਲ-ਨਾਲ ਕਾਲਜ ਵੱਲੋਂ ਛਪਵਾਈਆਂ ਗਈਆਂ ਪੁਸਤਕਾਂ ਨੂੰ ਵੀ ਰਿਲੀਜ਼ ਕੀਤਾ ਗਿਆ।ਕਾਲਜ ਮੈਨੇਜਮੈਂਟ ਵੱਲੋਂ ਪ੍ਰਧਾਨ ਪ੍ਰੋ. ਬਡੂੰਗਰ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਬਰਿੰਦਰ ਕੌਰ, ਜਥੇਦਾਰ ਗੁਰਪ੍ਰੀਤ ਸਿੰਘ ਝੱਬਰ, ਜਥੇਦਾਰ ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਸੁਰਜੀਤ ਸਿੰਘ ਰਾਏਪੁਰ, ਨਾਜ਼ਰ ਸਿੰਘ ਮਾਨਸ਼ਾਹੀਆਂ, ਮਨਜੀਤ ਕੌਰ ਔਲਖ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਜਗਜੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply