ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਅੱਜ ਆਪਣਾ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸੰਗਤਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਵੀ 2015 ਵਿੱਚ 3 ਲੱਖ ਮਹੀਨੇ ਦੀ ਤਨਖਾਹ `ਤੇ ਨਿਯੁੱਕਤ ਕੀਤੇ ਗਏ ਹਰਚਰਨ ਸਿੰਘ ਦਾ ਦਿੱਤਾ ਅਸਤੀਫਾ ਸ਼੍ਰੌਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਪੇ ਗਏ ਇਸ ਅਸਤੀਫੇ ਦੀ ਪੰਥਕ ਹਲਕਿਆਂ ਵਿੱਚ ਕਾਫੀ ਚਰਚਾ ਹੈ। ਇਹ ਵੀ ਸਵਾਲ ਉਠ ਰਹੇ ਹਨ ਕਿ ਮੁੱਖ ਸਕੱਤਰ ਨੇ ਅਸਤੀਫਾ ਦਿੱਤਾ ਹੈ ਜਾਂ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ ਹੈ?
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media