ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) 6ਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ 66 ਸਾਲਾਂ ਨਿਤੀਸ਼ ਕੁਮਾਰ ਨੇ ਬਿਹਾਰ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ। ਉਹਨਾਂ ਦੇ ਹੱਕ ਵਿੱਚ 131 ਜਦਕਿ ਵਿਰੋਧ `ਚ 108 ਵੋਟਾਂ ਪਈਆਂ। ਜਿਕਰਯੋਗ ਹੈ ਕਿ ਲਾਲੂ ਪਰਿਵਾਰ ਦੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਚਲਦਿਆਂ ਨਿਤੀਸ਼ ਕੁਮਾਰ ਨੇ ਮਹਾਂ ਗਠਬੰਧਨ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਮਾਇਤ ਨਾਲ ਉਹ ਮੁੜ ਬਿਹਾਰ ਦੀ ਸੱਤਾ `ਤੇ ਕਾਬਜ਼ ਹੋ ਗਏ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media