Sunday, March 8, 2026

ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ’ਚ ਵਕੀਲਾਂ ਵਲੋਂ ਹੜਤਾਲ

ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਜਿਲਾ ਬਾਰ ਐਸੋਸ਼ੀਏਸ਼ਨ ਦੇ ਸਮਹੂ ਵਕੀਲਾਂ ਵਲੋਂ PPN2807201704ਹੜਤਾਲ ਕੀਤਾ ਗਈ।ਇਸ ਦੀ ਜਾਣਕਾਰੀ ਜਿਲਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਜਲਾਲ ਨੇ ਦੱਸਿਆ ਕਿ ਸਰਕਾਰ ਵਲੋਂ ਲਾਏ ਜਾ ਰਹੇ ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ਵਿਚ ਸੂਬੇ ਭਰ ਦੀਆਂ ਬਾਰ ਐਸੋਸੀਏਸ਼ਨਾਂ ਦੇ ਅਹੁੱਦੇਦਾਰਾਂ ਵਲੋਂ ਕੀਤੀ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ ਕਿ 28 ਜੁਲਾਈ ਨੂੰ ਪੰਜਾਬ ਭਰ ਦੇ ਵਕੀਲ ਹੜਤਾਲ ’ਤੇ ਜਾ ਕੇ ਨੋ ਵਰਕ ਡੇਅ ਰੱਖਣਗੇ।ਪ੍ਰੋਫੈੋਸ਼ਨਲ ਟੈਕਸ ਦੇ ਵਿਰੋਧ ਵਿਚ ਪੰਜਾਬ ਭਰ ਦੇ ਵਕੀਲਾਂ ਦਾ ਸਹਿਯੋਗ ਕਰਦਿਆਂ ਬਠਿੰਡਾ ਬਾਰ ਦੇ ਵਕੀਲ ਵੀ 28 ਜੁਲਾਈ ਨੂੰ ਹੜਤਾਲ ‘ਤੇ ਰਹੇ। ਉਨਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਵਕੀਲ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।ਇਸ ਮੌਕੇ ਸਮੂਹ ਵਕੀਲਾਂ ਦੇ ਨਾਲ ਸਕੱਤਰ ਰੋਹਿਤ ਰੋਮਾਣਾ, ਲਕਿੰਦਰ ਸਿੰਘ ਭਾਈਕਾ ਉਪ ਪ੍ਰਧਾਨ, ਜਪਨੀਤ ਕਪਿਲ ਖਜ਼ਾਨਚੀ ਅਤੇ ਮਹਿਕ ਮਿੰਤਲ ਉਪ ਸਕੱਤਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply