ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੁ) -ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ `ਚ ਨਿਰੰਤਰ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ
ਚੋਗਾਵਾਂ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਪੰਥਕ ਸਟੇਜੀ ਕਵੀ ਅਤੇ ਪੰਜਾਬੀ ਸਾਹਿਤਕਾਰ ਗਿਆਨੀ ਪਿਆਰਾ ਸਿੰਘ ਜਾਚਕ ਦੀ ਕਾਵਿ-ਪੁਸਤਕ `ਸੱਚੀ ਤੇਰੀ ਸੋਭਾ` ਲੋਕ ਅਰਪਿਤ ਕੀਤੀ ਜਾ ਰਹੀ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਧਰਵਿੰਦਰ ਔਲਖ ਅਤੇ ਦੇਵ ਦਰਦ ਵੱਲੋਂ ਸਾਂਝੇ ਤੌਰ ਤੇ ਦਿੱਤੀ ਜਾਣਕਾਰੀ ਮੁਤਾਬਿਕ ਗਿਆਨੀ ਪਿਆਰਾ ਸਿੰਘ ਜਾਚਕ ਦੀ ਪਲੇਠੀ ਕਾਵਿ-ਪੁਸਤਕ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ `ਚ 30 ਜੁਲਾਈ ਐਤਵਾਰ ਨੂੰ ਬਾਅਦ ਦੁਪਹਿਰ 3:00 ਵਜੇ ਲੋਕ ਅਰਪਿਤ ਕੀਤੀ ਜਾਵੇਗੀ, ਜਿਸ ਵਿੱਚ ਪੁਸਤਕ ਤੇ ਹਾਜ਼ਰੀਨ ਵੱਲੋਂ ਵਿਚਾਰ ਚਰਚਾ ਦੇ ਨਾਲ-ਨਾਲ ਪ੍ਰਮੁੱਖ ਕਵੀ ਆਪਣੀ ਸ਼ਾਇਰੀ ਦਾ ਕਲਾਮ ਵੀ ਪੇਸ਼ ਕਰਨਗੇ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media