Sunday, March 8, 2026

ਸੁਰੱਖਿਆ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ `ਚ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਵਿੱਚ ਬਹੁਤ ਸਾਰੀ ਸੰਗਤ ਪੁੱਜ ਰਹੀ ਹੈ।ਇਸ Bannedਲਈ ਉਹਨਾਂ ਦੀ ਆਮਦ ਅਤੇ ਸੁਰੱਖਿਆ ਦੇ ਮੱਦੇਨਜ਼ਰ ਰੱਖਦਿਆਂ ਹੋਇਆਂ ਅਤੇ ਮੇਲੇ ਵਿੱਚ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਜਿਲਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਸਾਹਿਬ ਦੇ 500 ਮੀਟਰ ਦੇ ਘੇਰੇ ਵਿੱਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਸਾਹਿਬ ਦੇ 500 ਮੀਟਰ ਦੇ ਘੇਰੇ ਵਿੱਚ ਮਿਤੀ 6-8-2017 ਤੋਂ 8-8-2017 ਤੱਕ ਸ਼ਰਾਬ ਵੇਚਣ, ਉਸ ਦੀ ਵਰਤੋਂ, ਸਟੋਰ ਕਰਨ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ, ਉਨਾਂ ਦੀ ਵਰਤੋਂ ਅਤੇ ਸਟੋਰ ਕਰਨਾ ’ਤੇ ਮੁਕੰਮਲ ਪਾਬੰਦੀ ਰਹੇਗੀ।ਇਹ ਡਾਂਸਰਾਂ ਦੁਆਰਾ ਮਨੋਰੰਜਨ ਕਰਨਾ, ਜਿਸ ਦੁਆਰਾ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।ਖੇਤੀਬਾੜੀ ਨਾਲ ਸੰਬੰਧਿਤ ਔਜਾਰਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨਾਂ ਦੇ ਬਾਹਰ ਨੁਮਾਇਸ਼ ਕਰਨ `ਤੇ ਮੁਕੰਮਲ ਪਾਬੰਦੀ ਰਹੇਗੀ।ਇਹ ਹੁਕਮ ਇੱਕਤਰਫਾ ਪਾਸ ਕੀਤਾ ਜਾਂਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply