Tuesday, March 10, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਪ੍ਰੀਖਿਆਵਾਂ ’ਚ ਅੱਵਲ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀ ਕਲਾਸ ਬੀ.ਵੌਕ ਫੈਸ਼ਨ ਟੈਕਨੋਲੋਜੀ ਦੇ ਚੌਥੇ PPN2807201726ਸਮੈਸਟਰ ਦੀਆਂ ਵਿਦਿਆਰਥਣਾਂ ਸ਼ੇ੍ਰਆ ਮੇਹਰਾ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ, ਰਿੰਪੀ ਵਿੱਜ ਨੇ ਤੀਸਰਾ ਅਤੇ ਭਾਵਿਕਾ ਅਰੌੜਾ ਨੇ ਅੱਠਵਾਂ ਸਥਾਨ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚੋਂ ਅੱਚਲ ਰਹਿ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਮੈਰਿਟ ਸਥਾਨ ਤੇ ਪਹੁੰਚਾਉਣ ਵਾਲੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।ਮਿਸਜ਼. ਮਨਦੀਪ ਸੌਖੀ ਮੁਖੀ ਡਿਜ਼ਾਇਨ ਵਿਭਾਗ, ਡਾ. ਸਿਮਰਦੀਪ, ਡੀਨ ਅਕਾਦਮਿਕ ਸਮੇਤ ਹੋਰ ਸਟਾਫ ਮੈਂਬਰਾਂ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੱਤੀਆਂ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply