Tuesday, March 10, 2026

156 ਵਿਚੋਂ 63 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਮਾਸਿਕ ਲੋਕ ਅਦਾਲਤ ਅੱਜ PPN2807201727ਮਿਤੀ 29-07-2076 ਨੂੰ ਜਿਲਾ ਕਚਿਹਰੀਆਂ ਵਿਖੇ ਲਗਾਈ ਗਈ ਜਿਸ ਵਿੱਚ ਕੇਸਾਂ ਜਿਵੇਂ ਦਿਵਾਨੀ ਅਤੇ ਫੌਜਦਾਰੀ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਹ ਮਾਸਿਕ ਲੋਕ ਅਦਾਲਤ ਸਥਾਨਕ ਜ਼ਿਲਾ ਕਚਹਿਰੀਆਂ ਦੇ ਨਾਲ ਹੀ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਗਈ।ਇਸ ਮਾਸਿਕ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਕੁੱਲ 5 ਬੈਂਚ ਬਣਾਏ ਗਏ ਸਨ।ਜਿਸ ਵਿਚੋਂ 2 ਬੈਂਚ ਅੰਮਿ੍ਰਤਸਰ ਅਤੇ 3 ਬੈਂਚ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਸਨ।ਲੋਕ ਅਦਾਲਤ ਵਿੱਚ ਕੁੱਲ 156 ਕੇਸ ਲਗਾਏ ਗਏ, ਜਿਹਨਾਂ ਵਿਚੋਂ 63 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply