
ਜੰਡਿਆਲਾ ਗੁਰੂ, 8 ਜੁਲਾਈ (ਹਰਿੰਦਰਪਾਲ ਸਿੰਘ)- ਜੰਡਿਆਲਾ ਗੁਰੂ ਦੇ ਵਾਰਡ ਨੰਬਰ 6 ਵਿੱਚ ਨਲਕੇ ਵਾਲੀ ਗਲੀ ਦੇ ਨਜਦੀਕ ਕਾਫ਼ੀ ਘਰਾਂ ਵਿੱਚ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਇਸ ਗਰਮੀ ਦੇ ਮੌਸਮ ਵਿੱਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਲੋਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਨੂੰ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਕਾਫ਼ੀ ਦੂਰ ਤੋਂ ਪਾਣੀ ਲਿਆਣਾ ਪੈਂਦਾ ਹੈ। ਉਹਨਾਂ ਇਹ ਵੀ ਕਿਹਾ ਕਿ ਇਸਦੀ ਸ਼ਿਕਾਇਤ ਕਈ ਵਾਰੀ ਨਗਰ ਕੌਂਸਲ ਜੰਡਿਆਲਾ ਗੁਰੂ ਨੂੰ ਕਰ ਚੁੱਕੇ ਹਾਂ ਪ੍ਰੰਤੂ ਕੋਈ ਫਾਇਦਾ ਨਹੀਂ ਹੁੰਦਾ ।ਇਸ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਜਿਊਣਾ ਬਹੁਤ ਮੁਸ਼ਕਲ ਹੋ ਗਿਆ ਹੈ।ਇਸ ਸਪਲਾਈ ਦਾ ਅਸਰ ਉਹਨਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਵੀ ਪੈ ਰਿਹਾ ਹੈ । ਜਿਸ ਦੇ ਚੱਲਦੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਵਾਰਡ ਦੇ ਵਾਸੀ ਸ਼ਤੀਸ਼ ਕੁਮਾਰ ਸੰਨੀ, ਰਮੇਸ਼ ਅਤੇ ਹੋਰ ਲੋਕਾਂ ਨੇ ਮੰਗ ਕੀਤੀ ਕਿ ਇਸ ਤਪਸ਼ ਦੀ ਗਰਮੀ ਦੇ ਮੌਸਮ ਵਿੱਚ ਉਹਨਾਂ ਦੀ ਸਮੱਸਿਆ ਜਲਦ ਤੋਂ ਜਲਦ ਹੱਲ ਕੀਤੀ ਜਾਵੇ, ਨਹੀਂ ਤਾਂ ਮਜ਼ਬੂਰਨ ਉਹਨਾਂ ਨੂੰ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇਗਾ । ਇਸ ਸਬੰਧ ਵਿੱਚ ਜਦੋਂ ਨਗਰ ਕੌਂਸਲ ਦੇ ਅਧਿਕਾਰੀ ਈ.ਓ. ਨਾਲ ਗੱਲ ਕਰਨੀ ਚਾਹੀ ਤਾਂ ਉਹਨਾਂ ਦਾ ਮੋਬਾਇਲ ਬੰਦ ਆ ਰਿਹਾ ਸੀ।
Punjab Post Daily Online Newspaper & Print Media