Tuesday, March 10, 2026

ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੇ ਨੁਕਸਾਨ ਪ੍ਰਤੀ ਜਾਗਰੁਕਤਾ ਕੈਂਪ ਲਾਇਆ

ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿੀਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ PPN2807201733ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਰਛਪਾਲਵਾਂ ਵਿੱਚ ਸਰਕਲ ਪੱਧਰੀ ਕੈਂਪ ਲਗਾਇਆ ਗਿਆਂ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਮੁਹਿੰਮ ਤਹਿਤ ਲਗਾਏ ਇਸ ਕਿਸਾਨ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਅਤੇ ਸਮੁੱਚੀ ਟੀਮ ਦੇ ਪ੍ਰਬੰਧਾਂ ਹੇਠ ਲਗਾਏ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ ਅਮਰੀਕ ਸਿੰਘ ਖੇਤੀਬਾੜੀ ਅਫਸਰ,ਡਾ ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ,ਗੁਰਦਿੱਤ ਸਿੰਘ ਏ.ਈ.ਓ ਮਲਿਕਪੁਰ, ਬਲਵਿੰਦਰ ਕੁਮਾਰ, ਮਨਜੀਤ ਕੌਰ, ਨਿਰਪਜੀਤ ਖੇਤੀ ਉਪ ਨਿਰੀਖਕ, ਗੁਰਪ੍ਰੀਤ ਸਿੰਘ ਬੀ.ਟੀ.ਐਮ, ਸਾਹਿਲ ਮਹਾਜਨ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਏ.ਟੀ.ਐਮ, ਸਰਪੰਚ ਧਰਮਿੰਦਰ ਸਿੰਘ, ਸੁਰੈਣ ਸਿੰਘ, ਮਿੱਤ ਸਿੰਘ, ਦਵਿੰਦਰ ਸਿੰਘ, ਵਿਸ਼ਵਜੀਤ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘਟ ਜਾਦੀ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਵਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ।ਉਨਾਂ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਵਿੱਚ ਸਮਾਂ ਘੱਟ ਹੋਣ ਕਾਰਨ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਦੀ ਤਿਆਰੀ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸਟ ਹੋ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਵਿਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ।ਡਾ ਅਮਰੀਕ ਸਿੰਘ ਨੇ ਪਰਾਲੀ ਦੀ ਸਾਂਭ ਸੰਭਲ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਪੀ.ਏ.ਯੂ ਕਟਰ ਕਮ ਸ਼ਰੈਡਰ ਨਾਲ ਪਰਾਲੀ ਨੂੰ ਕੁਤਰ ਕੇ ਪੀ.ਏ.ਯੂ ਲੱਕੀ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਕਿਸਾਨਾਂ ਕੋਲ ਮੌਜੂਦ ਮੁੱਢ ਕੁਤਰਨ ਵਾਲੀ ਮਸ਼ੀਨ ਨੂੰ ਮਾਤਰ 4000/- ਦੀ ਲਾਗਤ ਨਾਲ ਸੋਧਿਆ ਜਾ ਸਕਦਾ ਹੈ।ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਝੋਨੇ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦਾ ਛਿੜਕਾਅ ਖੇਤੀ ਮਾਹਿਰਾਂ ਦੀ ਯੋਗ ਅਗਵਾਈ ਲੈ ਕੇ  ਹੀ ਕੀਤਾ ਜਾਵੇ।ਉਨਾ ਕਿਹਾ ਕਿ ਗੈਰ ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਦੀ ਵਰਤੋਂ ਨਾਂ ਕੀਤੀ ਜਾਵੇ ਤਾਂ ਜੋ ਫਾਲਤੂ ਖਰਚੇ ਘਟਾਕੇ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਅਖੀਰ ਵਿੱਚ ਸਰਪੰਚ ਧਰਮਿੰਦਰ ਸਿੰਘ ਨੇ ਆਏ ਖੇਤੀ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply