Friday, August 7, 2026

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਕੇ ਆਤਮਾ ਨੂੰ ਸਕੂਨ ਮਿਲਿਆ- ਜਸਟਿਸ ਗੁਪਤਾ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਆਫ ਇੰਡੀਆ ਦੇ PPN3007201702ਜੱਜ ਜਸਟਿਸ ਦੀਪਕ ਗੁਪਤਾ ਨੇ ਮੱਥਾ ਟੇਕਿਆ। ਉਹ ਆਪਣੇ ਪਰਿਵਾਰ ਸਮੇਤ ਅੱਜ ਇਥੇ ਨਤਮਸਤਿਕ ਹੋਣ ਪੁੱਜੇ।ਉਨ੍ਹਾਂ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਗੁਰੂ ਘਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੀਰਤਨ ਦਾ ਅਨੰਦ ਮਾਣਿਆ।ਇਸ ਸਮੇਂ ਜਸਟਿਸ ਦੀਪਕ ਗੁਪਤਾ ਨੇ ਕਿਹਾ ਕਿ ਇਥੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸਕੂਨ ਮਿਲਿਆ ਹੈ।ਇਸ ਮੌਕੇ ਜਸਟਿਸ ਦੀਪਕ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਹਰਪ੍ਰੀਤ ਸਿੰਘ ਸੂਚਨਾ ਅਧਿਕਾਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply