Sunday, March 8, 2026

ਅਕਾਲ ਡਿਗਰੀ ਕਾਲਜ ਫਾਰ ਵੂਮੈਨ ਦਾ 2016-17 ਦਾ ਵਿਦਿਅਕ ਸੈਸ਼ਨ ਸ਼ੁਰੂ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਕਾਲ ਡਿਗਰੀ ਕਾਲਜ ਫਾਰ ਵੂਮੈਨ ਸੰਗਰੂਰ ਵਿਖੇ ਸਾਲ 2016-17 ਦੇ ਵਿੱਅਿਦਕ ਸੈਸ਼ਨ ਦੀ PPN3007201703ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ।ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖਿਆ ਪ੍ਰਣਾਲੀ ’ਚ ਆਈ ਖੜੋਤ ਨੂੰ ਖ਼ਤਮ ਕਰਨ ਲਈ ਜ਼ਮੀਨੀ ਤੌਰ `ਤੇ ਪੜਚੋਲ ਕਰਨਾ ਸਾਡਾ ਸਾਰਿਆਂ ਦਾ ਅਹਿਮ ਫਰਜ਼ ਹੈ।ਉਨਾਂ ਕਿਹਾ ਕਿ ਅਧਿਆਪਕ ਆਪਣਾ ਫਰਜ਼ ਵੀ ਪਹਿਚਾਨਣ ਅਤੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਚੰਗੇ ਗੁਣਾਂ ਦੇ ਧਾਰਨੀ ਬਣਾਉਣ ਕਿਉਂਕਿ ਵਿਦਿਆਰਥੀਆਂ ਦੀ ਚੰਗੀ ਸਖਸੀਅਤ ਦੀ ਉਸਾਰੀ ਲਈ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ।
ਉਨਾਂ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਜਿਥੇ ਸਕੂਲਾਂ ਅਤੇ ਕਾਲਜਾਂ ’ਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦਾ ਉਪਰਾਲਾ ਕਰ ਰਹੀ ਹੈ, ਉਥੇ ਗੁਰਮਤਿ ਸਿਖਲਾਈ ਕੈਂਪਾਂ ਅਤੇ ਧਰਮ ਪ੍ਰਚਾਰ ਰਾਹੀਂ ਬੱਚਿਆਂ ਦੀ ਸਖਸ਼ੀਅਤ ਅਤੇ ਚਰਿੱਤਰ ਦੀ ਉਸਾਰੀ ਕਰਕੇ ਨਰੋਏ ਸਮਾਜ ਦੀ ਸਿਰਜਣਾ ਲਈ ਵੀ ਅਹਿਮ ਯੋਗਦਾਨ ਪਾ ਰਹੀ ਹੈ।ਪ੍ਰਧਾਨ ਨੇ ਕਾਲਜ ਦੇ ਬੱਚਿਆਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨ ਅਤੇ ਇਸ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।ਪ੍ਰੋ. ਬਡੂੰਗਰ ਨੇ ਕਾਲਜ ਮੈਨੇਜਮੈਂਟ ਵੱਲੋਂ ਤਿਆਰ ‘ਟੈਸਟੀਮਨੀ’ ਵੀ ਰਿਲੀਜ਼ ਕੀਤੀ ਤੇ ਕਾਲਜ ਮੈਨੇਜਮੈਂਟ ਤੇ ਪਿ੍ਰੰਸੀਪਲ ਸੁਖਮੀਨ ਕੌਰ ਸਿੱਧੂ ਵੱਲੋਂ ਉਨਾਂ ਨੂੰ ਸਨਮਾਨਤ ਕੀਤਾ ਗਿਆ।ਪ੍ਰੋ. ਬਡੂੰਗਰ ਨੇ ਕਾਲਜ ਦੇ ਵਿਹੜੇ ’ਚ ਵਾਤਾਵਰਣ ਤਹਿਤ ਪੌਦੇ ਵੀ ਲਗਾਏ।
ਕਾਲਜ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਕਵਿਤਾ, ਭਾਸ਼ਣ ਅਤੇ ਕੀਰਤਨ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨਾਂ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਸਨਮਾਨਤ ਵੀ ਕੀਤਾ।ਇਸ ਮੌਕੇ ਜਥੇਦਾਰ ਜੈਪਾਲ ਸਿੰਘ ਮੁੰਡੀਆਂ, ਜਥੇਦਾਰ ਗੋਬਿਦ ਸਿੰਘ ਲੌਂਗੋਵਾਲ, ਜਥੇਦਾਰ ਮਲਕੀਤ ਸਿੰਘ ਝੰਗਾਲ, ਭੁਪਿੰਦਰ ਸਿੰਘ ਭਲਵਾਨ, ਹਰਚੰਦ ਸਿੰਘ ਰੰਗੋਲਾ, ਰਾਮਪਾਲ ਸਿੰਘ ਬੈਣੀਵਾਲ, ਮੇਜਰ ਸਿੰਘ ਢਿੱਲੋਂ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply