ਜੰਡਿਆਲਾ ਗੁਰੂ, 30 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੁਲਿਸ ਸਟੇਸ਼ਨ ਜੰਡਿਆਲਾ ਗੁਰੂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਜੰਡਿਆਲਾ ਗੁਰਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਚ.ਓ ਹਰਜਿੰਦਰ ਸਿੰਘ ਦੇ ਸਖਤ ਹੁਕਮਾਂ `ਤੇ ਕੱਲ੍ਹ ਦੇਰ ਸ਼ਾਮ ਗਸ਼ਤ ਦੌਰਾਨ ਪੀਰ ਬਾਬਾ ਕਲੰਦਰ ਸ਼ਾਹ ਦੀ ਜਗ੍ਹਾ ਦੇ ਕੋਲ ਜਗਜੀਤ ਸਿੰਘ ਉਰਫ ਜੀਤਾ ਪੁੱਤਰ ਜਗੀਰ ਸਿੰਘ ਮੁਹੱਲਾ ਸ਼ੇਖੂਪੁਰਾ ਨੂੰ ਸ਼ੱਕੀ ਹਾਲਤ ਵਿਚ ਦੇਖ ਕੇ ਜਦ ਪੁਛ ਪੜਤਾਲ ਕੀਤੀ ਗਈ ਤਾਂ ਉਸ ਕੋਲੋਂ 6 ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ। ਏ.ਐਸ.ਆਈ ਜਸਵਿੰਦਰ ਸਿੰਘ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰਕੇ ਪਰਚਾ ਨੰਬਰ 154 ਅਧੀਨ ਮਾਮਲਾ ਦਰਜ ਕਰ ਲਿਆ ਹੈ।ਸੂਤਰਾਂ ਅਨੁਸਾਰ ਕਾਬੂ ਕੀਤਾ ਗਿਆ ਜੀਤਾ ਨਗਰ ਕੌਂਸਲ ਜੰਡਿਆਲਾ ਗੁਰੂ ਵਿਚ ਇਕ ਅਕਾਲੀ ਕੌਂਸਲਰ ਦਾ ਭਰਾ ਹੈ ਅਤੇ ਉਹ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਵੀ ਨਸ਼ਿਆਂ ਦਾ ਧੰਦੇ `ਚ ਲੱਗਾ ਰਿਹਾ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media