
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ)- ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 27 ਜੁਲਾਈ 2014 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇੱਕ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਕ ਮੀਟਿੰਗ ਹੋਈ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਡਾ: ਸੰਤੋਖ ਸਿੰਘ, ਸਥਾਨਕ ਪ੍ਰਧਾਨ ਸ੍ਰ. ਨਿਰਮਲ ਸਿੰਘ, ਆਨਰੇਰੀ ਸੱਕਤਰ ਸ੍ਰ. ਨਰਿੰਦਰ ਸਿੰਘ ਖੁਰਾਣਾ, ਐਡੀ: ਸੱਕਤਰ ਅਤੇ ਮੈਨੇਜਰ ਜੀ. ਟੀ. ਰੋਡ ਸਕੂਲ ਸ੍ਰ. ਹਰਮਿੰਦਰ ਸਿੰਘ, ਐਡੀ: ਸੱਕਤਰ ਸ੍ਰ. ਸਰਬਜੀਤ ਸਿੰਘ, ਸ੍ਰ. ਧੰਨਰਾਜ ਸਿੰਘ, ਸ੍ਰ. ਜਸਵਿੰਦਰ ਸਿੰਘ ਐਡਵੋਕੇਟ, ਸ੍ਰ. ਚਰਨਜੀਤ ਸਿੰਘ ਤਰਨਤਾਰਨ, ਸ੍ਰ. ਸੰਤੋਖ ਸਿੰਘ ਸੇਠੀ, ਡਾ: ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ, ਸ੍ਰ. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ), ਸ੍ਰ. ਹਾਕਮ ਸਿੰਘ, ਅਤੇ ਸਭਾ ਸੁਸਾਇਟੀਆਂ ਦੇ ਪ੍ਰਮੁੱਖ ਸ਼ਾਮਲ ਹੋਏ ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਦੀਵਾਨ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਿੱਖ ਪੰਥ ਦੇ ਜਿਹੜੇ ਮਹਾਨ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ, ਉਨ੍ਹਾਂ ਵਿੱਚ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਜੀ ਖ਼ਾਲਸਾ, ਸੰਤ ਅਨੂਪ ਸਿੰਘ ਜੀ ਉਨੇ ਵਾਲੇ, ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ, ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਵਾਲੇ ਅਤੇ ਬੀਬੀ ਪ੍ਰਭਜੋਤ ਕੌਰ ਜੀ ਸਕੂਲ ਜਥਾ ਸ਼ਾਮਲ ਹਨ । ਕੀਰਤਨ ਦਰਬਾਰ ਦੇ ਸ਼ੁਭ ਅਵਸਰ ਤੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਕੌਮ ਦੀਆਂ ਕੁਝ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਜਿਹਨਾਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ., ਡਾ: ਦਲਜੀਤ ਸਿੰਘ ਪਿੰ੍ਰਸੀਪਲ (ਰਿਟਾ:) ਖਾਲਸਾ ਕਾਲਜ ਅਤੇ ਡਾ: ਜਸਵਦਿੰਰ ਸਿੰਘ ਢਿੱਲੋਂ ਪ੍ਰਿੰਸੀਪਲ ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਅੰਮ੍ਰਿਤਸਰ ਸ਼ਾਮਲ ਹਨ । ਕੀਰਤਨ ਦਰਬਾਰ ਦੇ ਕਨਵੀਨਰ ਸ੍ਰ. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੰਸਥਾਵਾਂ ਜਿਨ੍ਹਾਂ ਵਿੱਚ ਗੁਰਮਤਿ ਸਤਿਸੰਗ ਸਭਾ, ਸ੍ਰੀ ਅੰਮ੍ਰਿਤਸਰ ਸੇਵਕ ਸਭਾ ਅਤੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਸ਼ਾਮਲ ਹਨ, ਦੀ ਮਦਦ ਨਾਲ ਇਸ ਕੀਰਤਨ ਦਰਬਾਰ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਕੀਰਤਨ ਦਰਬਾਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੁੰਦੀਆਂ ਹਨ । ਇਸ ਅਵਸਰ ਤੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਜਾਂਦੀ ਹੈ । ਇਸਦੇ ਨਾਲ ਹੀ ਮੀਟਿੰਗ ਵਿੱਚ ਸ਼ਾਮਲ ਸਾਰਿਆਂ ਨੂੰ ਕੀਰਤਨ ਦਰਬਾਰ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਪੂਰੇ ਜਜ਼ਬੇ ਨਾਲ ਕੰਮ ਕਰਨ ਲਈ ਆਖਿਆ ਗਿਆ । ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਿੰਗ ਕਮੇਟੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਮੂਹ ਸੰਗਤਾਂ ਨੂੰ ਵੱਧ-ਚੜ੍ਹ ਕੇ ਕੀਰਤਨ ਦਰਬਾਰ ਵਿੱਚ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਗਈ ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media