Friday, October 9, 2026

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨੂੰ ਸੇਵਾ-ਮੁਕਤੀ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਕਾਰ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ SGPCਦਿੱਤੀ ਗਈ।ਵਿਦਾਇਗੀ ਸਮਾਗਮ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਬਲਕਾਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿਚ ਇਮਾਨਦਾਰੀ ਨਾਲ ਨਿਭਾਈ ਸੇਵਾ ਨਿਭਾਈ ਗਈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਤੇ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਬਲਕਾਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਇਸ ਮੌਕੇ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ ਸਮੇਤ ਹੋਰ ਅਧਿਕਾਰੀਆਂ ਵੱਲੋਂ ਬਲਕਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply