Sunday, March 8, 2026

ਰੇਨਬੋ ਪਬਲਿਕ ਸਕਲ ਹੂਸੈਨਪੁਰਾ ਦੇ ਵਿਦਿਆਰਥੀ ਪ੍ਰਾਪਤ ਕੀਤਾ ਪਹਿਲਾ ਸਥਾਨ

ਸੰਦੌੜ, 2 ਅਗਸਤ (ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਾਰ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਜਿਥੇ ਵਿਦਿਅਕ ਖੇਤਰ ਵਿੱਚ ਮੋਹਰੀ ਰੋਲ ਅਦਾ PPN0208201707ਕਰ ਰਿਹਾ ਹੈ, ਉਥੇ ਹੀ ਉਸ ਵਲੋਂ ਖੇਡਾਂ ਦੇ ਖੇਤਰ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਜਾ ਰਹੇ ਹਨ।ਇਸ ਸਕੂਲ ਦੇ ਵਿਦਿਆਰਥੀਆਂ ਨੇ ਰਸਾ-ਕਸੀ ਦੀ ਅੰਡਰ-17 ਟੀਮ ਵਿੱਚ ਮੁੰਡੇ ਤੇ ਕੁੜੀਆਂ ਦੋਵੇ ਟੀਮਾਂ ਨੇ ਖੇਡਦੇ ਹੋਏ ਜੋਨ ਭੋਗੀਵਾਲ ਵਿਖੇ ਵਿਰੋਧੀ ਟੀਮ ਨੂੰ ਹਰਾ ਕੇ ਜੋਨ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਚੈਅਰਮੈਨ ਨਰਿੰਦਰ ਸਿੰਘ ਨੇ ਇਸ ਜਿੱਤ ਦੀ ਖੁਸ਼ੀ ਵਿਚ ਬੱਚਿਆਂ ਅਤੇ ਟੀਮ ਦੇ ਕੋਚ ਮਨਦੀਪ ਸ਼ਰਮਾ ਨੂੰ ਵਧਾਈ ਦਿੱਤੀ।ਇਸ ਮੌਕੇ ਸਕੂਲ ਪਿ੍ਰੰਸੀਪਲ ਮੈਡਮ ਰਮਨਦੀਪ ਕੌਰ, ਡੀ.ਪੀ ਬਲਕਾਰ ਸਿੰਘ ਅਤੇ ਡੀ.ਪੀ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply