ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਰੱਖੜੀ ਦਾ
ਤਿਉਹਾਰ ਬੜੀ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਨਰਸਰੀ ਤੋਂ ਲੈ ਕੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੇਸਟ ਮਟੀਰੀਅਲ ਤੋਂ ਰੱਖੜੀਆਂ, ਕਾਰਡ ਬਣਾਏ ਤੇ ਥਾਲੀਆਂ ਸਜਾ ਕੇ ਆਪਣੇ ਹੁਨਰ ਦੀ ਪੇਸ਼ਕਾਰੀ ਕੀਤੀ।ਬੱਚਿਆਂ ਦੇ ਬਾ-ਕਮਾਲ ਪ੍ਰਦਰਸ਼ਨ ਨੇ ਉਹਨਾਂ ਦੀ ਕਲਾ ਦਾ ਪ੍ਰਤੱਖ ਪ੍ਰਮਾਣ ਵੀ ਦਿਤਾ।ਬੱਚਿਆਂ ਨੇ ਰੱਖੜੀਆਂ ਵੀ ਬੰਨੀਆਂ ਅਤੇ ਟਾਫੀਆਂ ਖਾਧੀਆਂ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਰੱਖੜੀ ਦੀ ਵਧਾਈ ਦਿੱਤੀ ਅਤੇ ਉਹਨਾਂ ਵਲੋਂ ਬਣਾਈਆਂ ਰੱਖੜੀਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਕ੍ਰਿਰਿਆਂਵਾਂ ਸਕੂਲ ਦੇ ਸਿਲੇਬਸ ਦਾ ਹਿੱਸਾ ਹੋਣੀਆਂ ਲਾਜ਼ਮੀ ਹਨ, ਜੋਂ ਬੱਚਿਆਂ ਦੇ ਸਰਵ ਪੱਖੀ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਦੀਆਂ ਹਨ।ਉਨਾਂ ਕਿਹਾ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਲੋਕਾਂ ਵਲੋਂ ਵਲੋਂ ਭੁਲਾਏ ਜਾ ਰਹੇ ਤਿਉਹਾਰਾਂ ਤੇ ਰਿਸ਼ਤਿਆਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media