Sunday, March 8, 2026

ਸਿਹਤ, ਸਿੱਖਿਆ, ਪੇਂਡੂ ਵਿਕਾਸ ਤੇ ਬਾਲ ਵਿਕਾਸ ਵਿਭਾਗ ਮਿਲ ਕੇ ਕਰਨਗੇ ਕੰਮ

ਅੰਮਿ੍ਤਸਰ, 3 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸਦਾ ਕਾਰਨ ਬਣਦੇ ਮੱਛਰ ਨੂੰ ਖਤਮ PPN0308201705ਕਰਨ ਲਈ ਸਿਹਤ, ਕਾਰਪੋਰੇਸ਼ਨ, ਸਿੱਖਿਆ, ਪੇਂਡੂ ਵਿਕਾਸ ਤੇ ਬਾਲ ਵਿਕਾਸ ਵਿਭਾਗ ਮਿਲ ਕੇ ਹੱਲਾਂ ਮਾਰਨਗੇ ਤਾਂ ਜੋ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿਚ ਰੋੋਕਿਆ ਜਾਵੇ।ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਅੱਜ ਉਕਤ ਵਿਭਾਗਾਂ ਦੀ ਸਾਂਝੀ ਮੀਟਿੰਗ ਕਰਦੇ ਹੋੲ ਹਦਾਇਤ ਕੀਤੀ ਕਿ ਇਹ ਵਿਭਾਗ ਇਕ ਟੀਮ ਵਜੋਂ ਕੰਮ ਕਰਦੇ ਹੋਏ ਜਿਲੇ ਵਿਚੋਂ ਡੇਂਗੂ ਦੇ ਮੱਛਰ ਨੂੰ ਮਾਰਨ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੰਮ ਕਰਨ।ਉਨਾਂ ਕਿਹਾ ਕਿ ਸ਼ਹਿਰ ਵਿਚ ਇਹ ਮੱਛਰ ਜ਼ਿਆਦਾ ਫੈਲਦਾ ਹੋਣ ਕਾਰਨ ਨਗਰ ਨਿਗਮ ਅਤੇ ਸਿਹਤ ਵਿਭਾਗ ਪੁਲਿਸ ਨੂੰ ਨਾਲ ਲੈ ਕੇ ਲੋਹਗੜ ਗੇਟ, ਖਜ਼ਾਨਾ ਗੇਟ, ਹਰੀਪੁਰਾ, ਖੰਡਵਾਲਾ, ਝਬਾਲ ਰੋਡ ਅਤੇ ਜਹਾਜਗੜ ਆਦਿ ਇਲਾਕਿਆਂ ਵਿੱਚ ਛਾਪੇ ਮਾਰਕੇ ਉਨਾਂ ਘਰਾਂ ਤੇ ਦੁਕਾਨਾਂ ਦਾ ਚਲਾਨ ਕਰੇ ਜਿਨਾਂ ਦੇ ਚੋਗਿਰਦੇ ਵਿਚੋਂ ਡੇਂਗੂ ਦਾ ਲਾਰਵਾ ਮਿਲੇ।ਉਨਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੁੰ ਡੇਂਗੂ ਦੇ ਲੱਛਣ ਅਤੇ ਬਚਾਅ ਤੋਂ ਜਾਗਰੂਕ ਕਰਨ ਲਈ ਵੀ ਕਿਹਾ ਤਾਂ ਜੋ ਬੱਚੇ ਆਪਣੇ-ਆਪਣੇ ਘਰਾਂ ਵਿੱਚ ਖੜਾ ਪਾਣੀ ਸਾਫ਼ ਕਰਨ ਲਈ ਅੱਗੇ ਆਉਣ।
ਕਾਰਜਕਾਰੀ ਸਿਵਲ ਸਰਜਨ  ਡਾ: ਪ੍ਰਭਜੋਤ ਕੌਰ ਨੇ ਦੱਸਿਆ ਕਿ ਪਿਛਲੇ  ਸਾਲ 1356 ਮਰੀਜ ਡੇਂਗੂ ਦੇ ਜਿਲੇ ਵਿਚ ਆਏ ਸਨ, ਜਿੰਨਾਂ ਵਿਚੋਂ 1247 ਸ਼ਹਿਰੀ ਅਤੇ 119 ਪੇਂਡੂ  ਖੇਤਰ ਦੇ ਸਨ।ਉਨਾਂ ਕਿਹਾ ਕਿ ਜਿਆਦਾ ਕੇਸ ਸ਼ਹਿਰੀ ਖੇਤਰ ਵਿਚੋਂ ਆਏ ਹੋਣ ਕਾਰਨ  ਨਗਰ ਨਿਗਮ ਨੂੰ ਵੱਧ ਕੰਮ ਕਰਨ ਦੀ ਲੋੜ ਹੈ।ਉਹ ਪਾਣੀ ਖੜਾ ਨਾ ਹੋਣ ਦੇਵੇ ਅਤੇ ਜਿੱਥੇ ਪਾਣੀ ਖੜਦਾ ਹੈ, ਉਥੇ ਸਮੇਂ-ਸਮੇਂ ਦਵਾਈ ਦੀ ਸਪਰੇਅ ਕਰਵਾਏ।ਡਾ. ਮਦਨ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਿਹਾ, ਉਥੇ ਮੱਛਰ ਤਿਆਰ ਹੋ ਜਾਂਦਾ ਹੈ।ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ।ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲੀਏ।ਦੱਸਿਆ ਕਿ ਡੇਂਗੂ ਦੇ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ।ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਹੁੰਦਾ ਹੈ।
   ਡੇਂਗੂ ਕੱਟਣ ਉਪਰੰਤ ਲੱਛਣ-
ਜਿਲਾ ਮਲੇਰੀਆ ਅਫਸਰ ਡਾ. ਮਦਨ ਨੇ ਦੱਸਿਆ ਕਿ ਜਦੋਂ ਡੇਂਗੂ ਦਾ ਮੱਛਰ ਕੱਟ ਜਾਂਦਾ ਹੈ ਤਾਂ ਤੇਜ਼ ਬੁਖਾਰ, ਅੱਖਾਂ ਦਰਦ ਹੁੰਦੀਆਂ ਹਨ। ਇਸ ਹਾਲਤ ਵਿਚ ਕੇਵਲ ਪੈਰਾਸੂਟਾਮੋਲ ਦਿਵਾਈ ਦਿੱਤੀ ਜਾ ਸਕਦੀ ਹੈ, ਹੋਰ ਕੋਈ ਦਵਾਈ ਨਾ ਖਾਓ। ਉਨਾਂ ਦੱਸਿਆ ਕਿ ਡੇਂਗੂ ਮੱਛਰ ਕੱਟਣ ’ਤੇ ਜੇਕਰ ਮਰੀਜ ਵੱਧ ਤੋਂ ਵੱਧ ਤਰਲ ਪਦਾਰਥ ਪੀਵੇ ਤਾਂ ਖ਼ਤਰੇ ਦੀ ਗੱਲ ਨਹੀਂ ਰਹਿੰਦੀ।
ਡਾ. ਮਦਨ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਘਰ ਜਾਂ ਵਪਾਰਕ ਸੰਸਥਾਵਾਂ ’ਤੇ ਟੁੱਟੇ ਬਰਤਨ, ਗਮਲੇ, ਕੂਲਰ, ਖਰਾਬ ਟਾਇਰ, ਗਟਰ ਦੇ ਢੱਕਣ ਵਿਚ ਬਣੇ ਛੋਟੇ ਹੋਲ, ਪੰਛੀਆਂ ਲਈ ਰੱਖਿਆ ਪਾਣੀ ਆਦਿ ਵਿਚ ਪਾਣੀ ਨਾ ਖੜਾ ਰਹਿਣ ਦਈਏ ਤੇ ਕੂਲਰ ਆਦਿ ਦਾ ਪਾਣੀ ਵੀ ਹਰ 7 ਦਿਨਾਂ ਦੇ ਵਿਚ ਬਦਲੀਏ। ਇਸ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਤੋਂ ਬਚਾਅ ਹੋ ਸਕਦਾ ਹੈ।ਇਸ ਮੌਕੇ ਸਿਹਤ ਅਫ਼ਸਰ ਸ੍ਰੀ ਰਾਜੂ ਚੌਹਾਨ, ਸਹਾਇਕ ਸਿੱਖਿਆ ਅਫ਼ਸਰ ਭੁਪਿੰਦਰ ਕੌਰ  ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply