ਅੰਮ੍ਰਿਤਸਰ. 3 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਉੜੀਸਾ ਦੇ ਸਿੱਖ ਆਗੂ ਤੇ ਪਾਲ ਹਾਈਟਸ ਹੋਟਲ ਭਵਨੇਸ਼ਵਰ ਦੇ ਮਾਲਕ ਸਤਪਾਲ
ਸਿੰਘ ਦੇ ਘਰ ਨੂੰ ਅੱਗ ਲੱਗਣ ਕਾਰਨ ਉਨ੍ਹਾਂ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਦਰਦਨਾਕ ਮੌਤ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸਕੱਤਰ ਡਾ. ਰੂਪ ਸਿੰਘ ਨੇ ਡੂੰਘਾ ਅਫਸੋਸ ਜ਼ਾਹਿਰ ਕੀਤਾ ਹੈ।ਜ਼ਿਕਰਯੋਗ ਹੈ ਕਿ ਸਤਪਾਲ ਸਿੰਘ ਦੇ ਘਰ ਨੂੰ ਅੱਜ ਅਚਾਨਕ ਅੱਗ ਲੱਗਣ ਕਾਰਨ ਉਨ੍ਹਾਂ ਦੇ ਪੁੱਤਰ ਗਗਨਪਾਲ ਸਿੰਘ (38), ਨੂੰਹ ਭਾਵਨਾ, ਪੋਤਰੀ ਛਵੀ ਕੌਰ (11) ਅਤੇ ਪੋਤਰੇ ਕਾਕਾ ਰੂਵੀਰਪਾਲ ਸਿੰਘ (5) ਦੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਤਪਾਲ ਸਿੰਘ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਚਾਰ ਪਰਿਵਾਰਕ ਮੈਂਬਰਾਂ ਦਾ ਇਕੱਠਿਆਂ ਸੰਸਾਰ ਤੋਂ ਤੁਰ ਜਾਣਾ ਬੇਹੱਦ ਦੁੱਖਦਾਈ ਹੈ ।
ਇਹ ਵੀ ਦੱਸਣਯੋਗ ਹੈ ਕਿ ਸਤਪਾਲ ਸਿੰਘ ਉੜੀਸਾ ਦੇ ਪ੍ਰਮੁੱਖ ਸਿੱਖ ਆਗੂ ਹੋਣ ਕਾਰਨ ਪੰਥਕ ਹਿੱਤਾਂ ਤੇ ਹੱਕਾਂ ਲਈ ਵੀ ਹਮੇਸ਼ਾ ਕਾਰਜਸ਼ੀਲ ਰਹਿੰਦੇ ਹਨ।ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਦੇਣ ਲਈ ਉਨ੍ਹਾਂ ਦੀ ਵਿਸ਼ੇਸ਼ ਭੂਮਿਕਾ ਹੈ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਸ ਗੁਰਦੁਆਰਾ ਸਾਹਿਬ ਸਬੰਧੀ ਬਣਾਈ ਗਈ ਕਮੇਟੀ ਵਿਚ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media