ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲੇ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲਾ ਪੱਧਰੀ 71ਵੇਂ ਆਜ਼ਾਦੀ ਦਿਵਸ ਸਮਾਗਮ ਨੂੰ
ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸੱਭਿਆਚਾਰਕ ਪ੍ਰੋਗਰਾਮ ਪੇਸ ਕਰਨ ਲਈ ਨਿਰਧਾਰਤ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੀ ਪੇਸਕਾਰੀ ਦੇਖ ਕੇ ਚੋਣ ਕੀਤੀ ਗਈ ਹੈ।ਇਹ ਪ੍ਰਗਟਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੱਭਿਆਚਾਰਕ ਪ੍ਰੋਗਰਾਮ ਲਈ ਵੱਖ-ਵੱਖ ਸਕੂਲਾਂ ਦੀ ਪੇਸਕਾਰੀ ਦੇਖਣ ਤੋਂ ਬਾਅਦ ਕੀਤਾ।ਇਸ ਮੋਕੇ ਹੋਰਨਾਂ ਤੋਂ ਇਲਾਵਾ ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਵਿੰਦਰ ਸਿੰਘ ਜੋਹਲ ਕਮਿਸ਼ਨਰ ਗ੍ਰੀਵੈਂਸ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਕੁਲਵੰਤ ਸਿੰਘ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸੋਭਾ ਪਰਾਸਰ, ਓਮ ਪ੍ਰਕਾਸ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਉਪਰੰਤ ਵੱਖ-ਵੱਖ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਟੀਮਾਂ ਦੀ ਚੋਣ ਕੀਤੀ ਗਈ।ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ ਲਈ ਟੀਮਾਂ ਦੀ ਚੋਣ ਕੀਤੀ ਗਈ ਹੈ।ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਮਹਿਲਾ ਪੁਲੀਸ, ਪੰਜਾਬ ਹੋਮਗਾਰਡ, ਐਨ.ਸੀ.ਸੀ. ਸੀਨੀਅਰ ਤੇ ਜੂਨੀਅਰ ਵਿੰਗ, ਸਕਾਊਂਟ ਅਤੇ ਗਰਲਜ਼ ਗਾਈਡ ਦੀਆਂ ਟੁੱਕੜੀਆਂ ਨੇ ਹਿੱਸਾ ਲਿਆ।ਉਨਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ।ਉਨਾਂ ਦੱਸਿਆ ਕਿ 5 ਅਗਸਤ ਨੂੰ ਦੂਸਰੇ ਦਿਨ ਰਿਹਰਸਲ ਕੀਤੀ ਜਾਵੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media