ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸ਼ਰਾਬ ਤੇ ਲਾਹਣ ਰੱਖਣ ਦੇ ਮਾਮਲੇ ਵਿਚ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਇਨਾਂ ਵਿੱਚ ਇੱਕ ਔਰਤ ਸ਼ਾਮਲ ਹੋਣ ਦੀ ਵੀ ਪੁਸ਼ਟੀ ਕੀਤੀ ਹੈ।ਥਾਣਾ ਕੈਂਟ ਪੁਲਿਸ ਦੇ ਸਹਾਇਕ ਥਾਣੇਦਾਰ ਰਾਜਪਾਲ ਨੇ ਦੱਸਿਆ ਕਿ ਉਨਾਂ ਨੇ ਗਸ਼ਤ ਦੌਰਾਨ ਮਿਲਟਰੀ ਏਰੀਏ ਵਿਚ ਨੇੜੇ ਰਾਣਾ ਟੀ.ਸੀ.ਪੀ ਕੋਲ ਦੋ ਜਣਿਆਂ ਕੋਲੋਂ 23 ਹਰਿਆਣਾ ਮਾਰਕਾ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ।ਇਨਾਂ ਦੀ ਪਛਾਣ ਕੇਵਲ ਸਿੰਘ ਵਾਸੀ ਗਹਿਰੀ ਭਾਗੀ ਅਤੇ ਨਸੀਬ ਕੌਰ ਵਾਸੀ ਧੋਬੀਆਣਾ ਬਸਤੀ ਬਠਿੰਡਾ ਵਜੋਂ ਹੋਈ ਹੈ ਇਸੇ ਤਰਾਂ ਥਾਣਾ ਕੋਤਵਾਲੀ ਪੁਲਿਸ ਦੇ ਹੌਲਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਐਫ.ਸੀ.ਆਈ ਗਡਾਉਨ ਬਠਿੰਡਾ ਕੋਲ ਗਸ਼ਤ ਕਰ ਰਹੇ ਸਨ ਜਿਥੇ ਇੱਕ ਮੋਟਰਸਾਈਕਲ ਸਵਾਰ ਕੋਲੋਂ 10 ਲੀਟਰ ਸ਼ਰਾਬ ਅਤੇ 200 ਲੀਟਰ ਲਾਹਣ ਬਰਾਮਦ ਕੀਤੀ ਗਈ, ਜਿਸ ਦੀ ਪਛਾਣ ਬਲਕਰਨ ਸਿੰਘ ਵਾਸੀ ਨਰੂਆਣਾ ਵਜੋਂ ਹੋਈ ਹੈ।ਪੁਲਿਸ ਨੇ ਇਨਾਂ ਸਾਰਿਆਂ ਖਿਲਾਫ ਮੁਕੱਦਮਾ ਦਰਜ਼ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media