ਸੰਸਥਾ ਦੇ ਬੱਚਿਆਂ ਵਲੋਂ ਬਣਾਈਆਂ ਵਸਤਾਂ ਦੀ ਲੱਗੀ ਪ੍ਰਦਰਸ਼ਨੀ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ)- ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਦੇ ਪਹਿਲੇ
ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ ਸੋਸਾਇਟੀ ਵਲੋਂ ਨਿਭਾਈ ਗਈ।
ਇਸ ਦੇ ਨਾਲ ਹੀ ਸੰਸਥਾ ਦੇ ਮਰੀਜਾਂ, ਸਕੂਲੀ ਬਚਿਆਂ ਅਤੇ ਭਗਤ ਪੂਰਨ ਸਿੰਘ ਕਿੱਤਾ ਸਿਖਲਾਈ ਕੇਂਦਰ ਵਲੋਂ ਬਣਾਈਆਂ ਹੱਥ ਕਿਰਤਾਂ, ਕੁਦਰਤੀ ਖੇਤੀ ਅਤੇ ਅੰਗਹੀਣਾਂ ਵਾਸਤੇ ਫ੍ਰੀ ਮਸਨੂਈ ਅੰਗਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਜਿਸ ਦਾ ਉਦਘਾਟਨ ਸ੍ਰੀਮਤੀ ਮੋਨਿਕਾ ਸ਼ਰਮਾ ਸੀ.ਜੇ.ਐਮ ਤੇ ਸੈਕਟਰੀ ਜਿਲਾ ਲੀਗਲ ਸਰਵਿਸਜ਼ ਅਥਾਰਟੀ ਨੇ ਕੀਤਾ।ਉਨ੍ਹਾਂ ਨੇ ਬੱਚਿਆਂ ਦੁਆਰਾ ਬਣਾਈਆਂ ਹੱਥ ਕਿਰਤਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਪਿੰਗਲਵਾੜਾ ਸੰਸਥਾ ਦੀ ਚੜਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਮੁਖਤਾਰ ਸਿੰਘ ਆਨਰੇਰੀ ਸਕੱਤਰ, ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਅਤੇ ਕਈ ਹੋਰ ਪਤਵੰਤੇ ਸ਼ਾਮਲ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media