ਅੰਮਿ੍ਰਤਸਰ, 4 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਭਰ ਵਿੱਚ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਵਿਚ ਸੂਬਾ ਸਰਕਾਰ ਨੇ 11 ਹੋਰ
ਸਰਕਾਰੀ ਸੇਵਾਵਾਂ ਉਪਲਬੱਧ ਕਰਵਾਉਣ ਦਾ ਫੈਸਲਾ ਕੀਤਾ ਹੈ।ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਦੇ ਨਾਗਰਿਕਾਂ ਨੂੰ ਘਰਾਂ ਦੇ ਨੇੜੇ ਹੀ ਵੱਖ ਵੱਖ ਸਰਕਾਰੀ ਸੇਵਾਵਾਂ ਇੰਨਾਂ ਸੇਵਾ ਕੇਂਦਰਾਂ ਤੇ ਸਮਾਂਬੱਧ ਢੰਗ ਨਾਲ ਸਫਲਤਾ ਪੂਰਵਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਜ਼ਿਲੇ ਅੰਦਰ ਖੋਲੇ ਗਏ ਸੇਵਾ ਕੇਂਦਰਾਂ ਵਿਚ ਆਮ ਲੋਕਾਂ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਹ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਖੁੱਲੇ ਰਹਿੰਦੇ ਹਨ ਅਤੇ ਕੇਵਲ ਐਤਵਾਰ ਨੂੰ ਹੀ ਬੰਦ ਹੁੰਦੇ ਹਨ।ਬਾਕੀ ਦਿਨਾਂ ਦੀਆਂ ਸਰਕਾਰੀ ਛੁੱਟੀਆਂ ਵੀ ਇੰਨਾਂ ਸੇਵਾ ਕੇਂਦਰਾਂ ਵਿਚ ਬਹੁਤ ਹੀ ਘੱਟ ਹੁੰਦੀਆਂ ਹਨ।
ਉਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਇੰਨਾਂ ਸੇਵਾ ਕੇਂਦਰਾਂ ’ਚ 11 ਹੋਰ ਸਰਕਾਰੀ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ।ਹੁਣ ਸੇਵਾ ਕੇਂਦਰਾਂ ਵਿੱਚ ਮੰਡੀ ਬੋਰਡ ਨਾਲ ਸੰਬਧਤ 8 ਸਰਕਾਰੀ ਸੇਵਾਵਾਂ ਜਿਵੇਂ ਐਨ.ਓ.ਸੀ, ਡੁਪਲੀਕੇਟ ਅਲਾਟਮੈਂਟ ਅਤੇ ਰੀ-ਅਲਾਂਟਮੈਂਟ ਪੱਤਰ, ਕਨਵੈਂਨਸ ਡੀਡ, ਨੋ ਡਿਊ ਸਰਟੀਫਿਕੇਟ, ਵੇਚਣ ਦੇ ਲਈ ਜਾਇਦਾਦ ਦੀ ਰੀ-ਟਰਾਂਸਫਰ, ਮੌਤ ਹੋਣ `ਤੇ ਜਾਇਦਾਦ ਰੀ-ਟਰਾਂਸਫਰ ਕਰਨ ਅਤੇ ਕਰਜੇ ਲਈ ਐਨ.ਓ.ਸੀ ਸਰਟੀਫਿਕੇਟ ਅਤੇ ਟਰਾਂਸਪੋਰਟ ਦਫ਼ਤਰ ਨਾਲ ਸੰਬਧਤ 3 ਸਰਕਾਰੀ ਸੇਵਾਵਾਂ ਜਿਵੇਂ ਫਿਟਨੈਸ ਸਰਟੀਫਿਕੇਟ ਕਮਰਸ਼ੀਅਲ ਵਾਹਨ, 2 ਸਾਲ ਤੱਕ ਦਾ ਟੈਕਸ ਕਲੀਅਰਐਂਸ ਸਰਟੀਫਿਕੇਟ ਅਤੇ 2 ਸਾਲ ਬਾਅਦ ਟੈਕਸ ਕਲੀਅਰਐਂਸ ਸਰਟੀਫਿਕੇਟ ਆਦਿ ਸਰਕਾਰੀ ਸੇਵਾਵਾਂ ਵੀ ਹੁਣ ਸਮਾਂਬੱਧ ਢੰਗ ਨਾਲ ਇੰਨਾਂ 77 ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣਗੀਆਂ, ਹੁਣ ਕੁੱਲ 102 ਸੇਵਾਵਾਂ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media