ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ
ਪ੍ਰਾਇਮਰੀ ਵਿਭਾਗ ਵੱਲੋਂ ਰੱਖੜੀ ਦੇ ਤਿਓਹਾਰ ਨਾਲ ਸਬੰਧੀ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਨੇ ਸਿਤਾਰੇ, ਮੋਤੀ ਅਤੇ ਰੰਗ-ਬਿਰੰਗੀਆਂ ਡੋਰੀਆਂ ਦੀ ਵਰਤੋਂ ਕਰਕੇ ਰੱਖੜੀਆਂ ਸਜਾਈਆਂ ਅਤੇ ਭੈਣ-ਭਰਾ ਦੇ ਪਿਆਰ ਦਾ ਇਜ਼ਹਾਰ ਕੀਤਾ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਤਿਓਹਾਰਾਂ ਬਾਰੇ ਜਾਗਰੂਕ ਕਰਨਾ ਹੈ।ਮੁਕਾਬਲੇ ਦੌਰਾਨ ਸਭ ਤੋਂ ਸੋਹਣੀ ਥਾਲੀ ਅਤੇ ਰੱਖੜੀ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਅਤੇ ਸੁਪਰਵਾਈਜ਼ਰ ਸ੍ਰੀਮਤੀ ਮੰਜੂ ਸਪਰਾ ਨੇ ਜੇਤੂ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ।ਜੱਜਾਂ ਦੀ ਭੂਮਿਕਾ ਮਿਸ ਟੀਨਾ ਅਤੇ ਸ੍ਰੀਮਤੀ ਪੂਜਾ ਨੇ ਨਿਭਾਈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media