Sunday, March 8, 2026

ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ 9 ਅਗਸਤ ਨੂੰ ਲਗਾਇਆ ਜਾਵੇਗਾ ਨੈਸਨਲ ਫਲੈਗ – ਡੀ.ਸੀ

ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਨੈਸਨਲ ਫਲੈਗ ਲਗਾਉਣ ਲਈ ਵੱਖ-ਵੱਖ ਸਥਾਨਾਂ ਦਾ ਦੌਰਾ ਕਰਨ ਤੋਂ PPN0408201722ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਕਰੀਬ 100 ਫੁੱਟ ਉੱਚਾ ਕੌਮੀ ਝੰਡਾ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਵਾਲੀ ਪਾਰਕ ਵਿੱਚ ਲਗਾਇਆ ਜਾਵੇਗਾ ਅਤੇ ਇਹ ਪੋ੍ਰਜੈਕਟ ਪੂਰੀ ਤਰਾ ਨਾਲ ਤਿਆਰ ਹੋ ਗਿਆ ਹੈ ਹੁਣ 9 ਅਗਸਤ ਨੂੰ ਇਹ ਪ੍ਰੋਜੈਕਟ ਜਿਲਾ ਪਠਾਨਕੋਟ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਲਗਾਏ ਜਾ ਰਹੇ ਨੈਸਨਲ ਫਲੈਗ ਪੋ੍ਰਜੈਕਟ ਦਾ ਦੋਰਾ ਕਰਨ ਉਪਰੰਤ ਕੀਤਾ।ਇਸ ਮੋਕੇ ਤੇ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਵਿੰਦਰ ਸਿੰਘ ਜੋਹਲ ਕਮਿਸ਼ਨਰ ਗ੍ਰੀਵੈਂਨਸ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਉਨਾਂ ਦੱਸਿਆ ਕਿ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਬਣਾਏ ਜਾ ਰਹੇ  ਇਸ ਪ੍ਰੋਜੈਕਟ ਅਧੀਨ ਲਗਾਇਆ ਜਾ ਰਿਹਾ ਕੌਮੀ ਝੰਡਾ ਮਾਧੋਪੁਰ, ਸਰਨਾਂ ਅਤੇ ਚੱਕੀ ਪੁਲ ਤੋਂ ਆਉਂਣ ਵਾਲੇ ਲੋਕਾਂ ਨੂੰ ਦੂਰ ਤੋਂ ਹੀ ਨਜਰ ਆਵੇਗਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply