Monday, March 9, 2026

ਖ਼ਾਲਸਾ ਕਾਲਜ ਵੂਮੈਨ ਦੀ ਸਿਮਰਨ ਨੇ ਹਾਸਲ ਕੀਤਾ ਮੈਰਿਟ ਸਥਾਨ

PPN0508201712ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਬੀ.ਏ ਸਮੈਸਟਰ ਤੀਜਾ ਦੇ ਨਤੀਜਿਆਂ ’ਚ ’ਵਰਸਿਟੀ ’ਚੋਂ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣ ਸਿਮਰਨ ਦੀ ਉਪਲਬੱਧੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਭਾਗ ਮੁੱਖੀ ਡਾ. ਸੁਮਨ ਨਈਅਰ ਦੀ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੁਆਰਾ ਵਿਦਿਆਰਥਣ ਨੂੰ ਕਰਵਾਈ ਸਖ਼ਤ ਮਿਹਨਤ ਦਾ ਨਤੀਜਾ ਹੈ ਅੱਜ ਉਨ੍ਹਾਂ ਉਕਤ ਮੁਕਾਮ ਹਾਸਲ ਕੀਤਾ।ਉਨ੍ਹਾਂ ਇਸ ਮੌਕੇ ਹੋਰਨਾਂ ਵਿਦਿਆਰਥਣਾਂ ਨੂੰ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਉਚਿੱਤ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply