ਬਟਾਲਾ, 8 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ
ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸਾਨੀ ਦੀ ਆਰਥਿਕ ਸਥਿਤੀ ਸੁਧਾਰਨ ਲਈ ਵੱਡੇ ਪੱਧਰ `ਤੇ ਉਪਾਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਕਰਦਿਆਂ ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਪੈਰਾਂ `ਤੇ ਖੜਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਪਹਿਲ ਹੈ ਅਤੇ ਇਸ ਦਿਸ਼ਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕੰਮ ਕਰ ਰਹੀ ਹੈ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਬੇ ਦੀ ਕਿਰਸਾਨੀ ਦੀ ਆਰਥਿਕ ਹਾਲਤ ਤੋਂ ਜਾਣੂ ਹਨ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਅਤੇ ਕਰਜ਼ਿਆਂ ਤੋਂ ਨਿਜ਼ਾਤ ਦਿਵਾਉਣ ਲਈ ਸੂਬਾ ਸਰਕਾਰ ਇਸ ਦੇ ਪੱਕੇ ਹੱਲ ਲਈ ਕੰਮ ਕਰ ਰਹੀ ਹੈ।ਵਿਧਾਇਕ ਲਾਡੀ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਪੰਜਾਬ ਸਰਕਾਰ ਵਲੋਂ ਇਸ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਹਲਕੇ ਨੂੰ ਸੈਰ-ਸਪਾਟੇ ਦੇ ਪੱਖ ਤੋਂ ਵੀ ਦੇਸ਼ ਦੇ ਨਕਸ਼ੇ `ਤੇ ਉਭਾਰਨ ਦੇ ਯਤਨ ਕੀਤੇ ਜਾਣਗੇ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media