ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਪੁੰਨਿਆ ਦੀ ਰਾਤ ਕਰਵਾਇਆ ਗਿਆ।ਜਿਸ ਭਾਈ ਬਲਦੇਵ ਸਿੰਘ ਵਡਾਲਾ ਮੁਖੀ ਸਿੱਖ ਸਦਭਾਵਨਾ ਦਲ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਦੇ ਜੱਥੇ ਨੇ ਰੂਹਾਨੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸਰਬਤ ਦੇ ਭਲੇ ਲਈ ਅਰਦਾਸ ਮੁੱਖ ਗੰ੍ਰਥੀ ਭਾਈ ਸੁਰਿੰਦਰ ਸਿੰਘ ਵਲੋਂ ਕੀਤੀ ਗਈ।ਮੁੱਖ ਸੇਵਾਦਾਰ ਭਾਈ ਮਹੇਸ਼ ਇੰਦਰ ਸਿੰਘ, ਅਮਰੀਕ ਸਿੰੰਘ ਅਤੇ ਗੁਰਦਰਸ਼ਨ ਸਿੰਘ ਵਲੋਂ ਰਾਗੀ ਜੱਥਿਆਂ ਦੇ ਮੈਂਬਰਾਂ ਨੂੰ ਗੁਰੂਦੀ ਬਖ਼ਸ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media