ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਵਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਸੁਲਤਾਨਵਿੰਡ ਰੋਡ ਦਾ ਦੌਰਾ ਕੀਤਾ ਗਿਆ।ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਵਲੋ ਬ੍ਰਹਮ ਕੁਮਾਰੀ ਇਸ਼ਵਰਏ ਵਿਸ਼ਵ ਵਿਦਿਆਲਿਆ ਦੇ ਸਹਿਯੋਗ ਨਾਲ ਯੋਗਾ ਅਤੇ ਮੇਡੀਟੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਫ ਵਿੱਚ ਗੁਰੂ ਰਾਮਦਾਸ ਬਿਰਧ ਆਸ਼ਰਮ ਦੇ ਪ੍ਰਧਾਨ ਅਤੇ ਹੋਰ ਬਜ਼ੁੱਰਗ ਮੌਜੂਦ ਸਨ।ਜਿਲਾ ਕਾਨੂੰਨੀ ਸੇਵਾਵਾਂ ਦੇ ਪੈਨਲ ਵਕੀਲ ਅਮਨਦੀਪ ਸਿੰਘ ਬਾਜਵਾ ਵੀ ਮੌਜੂਦ ਸਨ।
ਇਸ ਦੌਰਾਨ ਮੈਡਮ ਮੋਨਿਕਾ ਸ਼ਰਮਾ ਵਲੋਂ ਬਜ਼ੁੱਰਗਾਂ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ। ਉਹਨਾਂ ਬਜ਼ੁੱਰਗਾਂ ਨੂੰ ਬੁਢਾਪਾ ਪੈਨਸ਼ਨ ਸਕੀਮ ਬਾਰੇ ਦਸਿਆ ਤੇ ਬਜ਼ੁੱਰਗਾਂ ਦੀਆਂ ਮੁਸ਼ਕਲਾਂ ਸੁਣ ਕੇ ਉਹਨਾਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕਣ ਦਾ ਵਾਅਦਾ ਕੀਤਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media